ਨਵੀਂ ਦਿੱਲੀ (ਭਾਸ਼ਾ)- ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਜੂਦਾ ਹਾਲਾਤ ਅਤੇ ਜਨ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ ਲਈ ਬੁੱਧਵਾਰ ਨੂੰ ਉੱਚ ਪੱਧਰੀ ਬੈਠਕ ਕਰਨਗੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਕੇਂਦਰੀ ਸਿਹਤ ਮੰਤਰਾਲਾ ਨੇ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਭਾਰਤ 'ਚ ਕੋਰੋਨਾ ਵਾਇਰਸ ਦੇ 1,134 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 7,026 ਪਹੁੰਚ ਗਈ ਹੈ। ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ ਸੰਕਰਮਣ ਨਾਲ 5 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 5,30,813 ਹੋ ਗਈ ਹੈ। ਰੋਜ਼ਾਨਾ ਸੰਕਰਮਣ ਦਰ 1.09 ਫੀਸਦੀ ਅਤੇ ਹਫ਼ਤਾਵਾਰ ਸੰਕਰਮਣ ਦਰ 0.98 ਫੀਸਦੀ ਦਰਜ ਕੀਤੀ ਗਈ।
ਮੁੰਬਈ 'ਚ ਲੋਕਲ ਟਰੇਨ 'ਚ 'ਸਕਰਟ' ਪਹਿਨ ਕੇ ਰੈਂਪ ਵਾਕ ਕਰ ਰਿਹਾ ਸੀ ਨੌਜਵਾਨ, ਵੇਖ ਕੇ ਲੋਕ ਹੋਏ ਹੈਰਾਨ
NEXT STORY