ਨਵੀਂ ਦਿੱਲੀ- ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਦਸੰਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਦੇ 9 ਕਰੋੜ ਕਿਸਾਨਾਂ ਨੂੰ ਸੰਬੋਧਨ ਕਰਨਗੇ ਅਤੇ ਖੇਤੀ ਕਾਨੂੰਨਾਂ 'ਤੇ ਆਪਣੀ ਗੱਲ ਰੱਖਣਗੇ। ਇਸ ਮੌਕੇ 'ਤੇ ਪੀ. ਐੱਮ. ਮੋਦੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 7ਵੀਂ ਕਿਸ਼ਤ ਦੇ ਤੌਰ 'ਤੇ 18,000 ਕਰੋੜ ਰੁਪਏ ਦੀ ਅਗਲੀ ਕਿਸ਼ਤ ਵੀ ਟਰਾਂਸਫਰ ਕਰਨਗੇ।
ਇਹ ਜਾਣਕਾਰੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦਫਤਰ ( ਪੀ. ਐੱਮ. ਓ.) ਨੇ ਦਿੱਤੀ। ਪ੍ਰਧਾਨ ਮੰਤਰੀ ਦਫਤਰ ਨੇ ਇਕ ਟਵੀਟ ਵਿਚ ਕਿਹਾ ਕਿ ਪੀ. ਐੱਮ. ਨਰਿੰਦਰ ਮੋਦੀ 25 ਦਸੰਬਰ ਨੂੰ 9 ਕਰੋੜ ਕਿਸਾਨਾਂ ਨੂੰ 18,000 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨਗੇ।
ਪੀ. ਐੱਮ. ਮੋਦੀ ਦੇ ਸਮਾਗਮ ਵਿਚ 6 ਸੂਬਿਆਂ ਤੋਂ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਸਾਰੇ ਕਿਸਾਨ ਭਾਰਤ ਸਰਕਾਰ ਵੱਲੋਂ ਲਏ ਗਏ ਫ਼ੈਸਲਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਗੱਲਬਾਤ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ- LPG ਸਿਲੰਡਰ ਕੀਮਤਾਂ ਨੂੰ ਲੈ ਕੇ ਅਪ੍ਰੈਲ 2021 ਤੋਂ ਬਦਲ ਸਕਦਾ ਹੈ ਇਹ ਨਿਯਮ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨ ਸਨਮਾਨ ਨਿਧੀ ਦੀ ਇਹ ਕਿਸ਼ਤ ਉਸ ਸਮੇਂ ਜਾਰੀ ਕੀਤੀ ਜਾ ਰਹੀ ਹੈ ਜਦੋਂ ਪੰਜਾਬ ਅਤੇ ਹਰਿਆਣਾ ਦੇ ਅੰਦੋਲਨਕਾਰੀ ਕਿਸਾਨ ਪਿਛਲੇ ਇਕ ਮਹੀਨੇ ਤੋਂ ਸਰਕਾਰ ਤੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਕਈ ਦੌਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤੱਕ ਇਹ ਬੇਸਿੱਟਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲੈਣਾ ਚਾਹੀਦਾ ਹੈ, ਜਦੋਂ ਕਿ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਹਨ ਅਤੇ ਕਿਸਾਨਾਂ ਨੂੰ ਇਸ ਬਾਰੇ ਵਿਚਾਰ-ਵਟਾਂਦਰੇ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ- HONDA ਕਾਰਸ ਨੇ ਭਾਰਤੀ ਬਾਜ਼ਾਰ 'ਚ ਸਿਵਿਕ, CR-V ਨੂੰ ਵੇਚਣਾ ਬੰਦ ਕੀਤਾ
►ਖੇਤੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਪੀ. ਐੱਮ. ਮੋਦੀ ਦੇ ਸੰਬੋਧਨ ਨੂੰ ਲੈ ਕੇ ਕੀ ਹੈ ਤੁਹਾਡੀ ਰਾਇ, ਕੁਮੈਂਟ ਬਾਕਸ 'ਚ ਕਰੋ ਸਾਂਝੀ
ਜੰਮੂ ਕਸ਼ਮੀਰ : ਸੁਰੱਖਿਆ ਦਸਤਿਆਂ 'ਤੇ ਅੱਤਵਾਦੀਆਂ ਨੇ ਸੁੱਟਿਆ ਗ੍ਰਨੇਡ, ਤਿੰਨ ਜਵਾਨ ਜ਼ਖਮੀ
NEXT STORY