ਨਵੀਂ ਦਿੱਲੀ- 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦਾ ਭਾਰਤ ਨੇ ਬਦਲਾ ਲੈ ਲਿਆ ਹੈ। ਭਾਰਤੀ ਫ਼ੌਜ ਨੇ ਮੰਗਲਵਾਰ ਦੇਰ ਰਾਤ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿਚ ਮੌਜੂਦ 9 ਤੋਂ ਜ਼ਿਆਦਾ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ ਅਤੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਹੈ। ਇਸ ਹਮਲੇ ਨੂੰ ਭਾਰਤ ਨੇ 'ਆਪ੍ਰੇਸ਼ਨ ਸਿੰਦੂਰ' ਦਾ ਨਾਂ ਦਿੱਤਾ ਹੈ। ਭਾਰਤ ਦੀ ਇਸ ਜਵਾਬੀ ਕਾਰਵਾਈ ਮਗਰੋਂ ਕੁਝ ਵੱਡਾ ਫ਼ੈਸਲਾ ਹੋ ਸਕਦਾ ਹੈ।
ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਮਿਲਣ ਰਾਸ਼ਟਰਪਤੀ ਭਵਨ ਜਾਣਗੇ। ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਨੂੰ ਮਿਲ ਕੇ 'ਆਪ੍ਰੇਸ਼ਨ ਸਿੰਦੂਰ' ਦੀ ਜਾਣਕਾਰੀ ਦੇਣਗੇ। ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਦੀ ਮੁਲਾਕਾਤ ਕਾਫੀ ਅਹਿਮ ਹੈ। ਕਿਆਸ ਲਾਏ ਜਾ ਰਹੇ ਹਨ ਕਿ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਪਹਿਲਗਾਮ ਹਮਲੇ ਦਾ ਬਦਲਾ ਲੈਂਦੇ ਹੋਏ ਭਾਰਤ ਨੇ ਪਾਕਿਸਤਾਨ ਉੱਪਰ ਵੱਡੀ ਏਅਰ ਸਟਰਾਈਕ ਕੀਤੀ ਹੈ। ਓਧਰ ਭਾਰਤ-ਪਾਕਿਸਤਾਨ ਤਣਾਅ ਦਰਮਿਆਨ ਪ੍ਰਧਾਨ ਮੰਤਰੀ ਮੋਦੀ ਨੇ ਤਿੰਨ ਦੇਸ਼ਾਂ ਦਾ ਆਪਣਾ ਦੌਰਾ ਰੱਦ ਕਰ ਦਿੱਤਾ ਹੈ।
'ਆਪਰੇਸ਼ਨ ਸਿੰਦੂਰ' ਮਗਰੋਂ PM ਮੋਦੀ ਨੇ ਤਿੰਨ ਦੇਸ਼ਾਂ ਦੀ ਯਾਤਰਾ ਕੀਤੀ ਰੱਦ
NEXT STORY