ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਹਾਵੀਰ ਜਯੰਤੀ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵਾਨ ਮਹਾਵੀਰ ਦਾ ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ 'ਵਿਕਸਿਤ ਭਾਰਤ' ਦੇ ਨਿਰਮਾਣ 'ਚ ਦੇਸ਼ ਲਈ ਪ੍ਰੇਰਨਾ ਹੈ। ਜੈਨ ਧਰਮ ਦੇ 24ਵੇਂ ਤੀਰਥਕਰ ਭਗਵਾਨ ਮਹਾਵੀਰ ਦੇ ਜਨਮ ਦਿਨ ਦੇ ਮੌਕੇ 'ਤੇ ਮਹਾਵੀਰ ਜਯੰਤੀ ਮਨਾਈ ਜਾਂਦੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਕਿ ਮਹਾਵੀਰ ਜਯੰਤੀ ਦੇ ਸ਼ੁਭ ਮੌਕੇ 'ਤੇ ਦੇਸ਼ ਦੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਮੇਰੀਆਂ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਉਨ੍ਹਾਂ ਨੇ ਕਿਹਾ ਕਿ ਸ਼ਾਂਤੀ, ਸੰਜਮ ਅਤੇ ਸਦਭਾਵਨਾ ਨਾਲ ਜੁੜੇ ਭਗਵਾਨ ਮਹਾਵੀਰ ਦੇ ਸੰਦੇਸ਼ ਵਿਕਸਿਤ ਭਾਰਤ ਦੇ ਨਿਰਮਾਣ 'ਚ ਦੇਸ਼ ਲਈ ਪ੍ਰੇਰਨਾ ਦਾ ਪੁੰਜ ਹੈ।
PM ਮੋਦੀ ਦੇ ਭਾਸ਼ਣਾਂ ਤੋਂ ਲੱਗਦੈ, ਉਹ ਦੇਸ਼ ਦੇ ਨਹੀਂ ਭਾਜਪਾ ਦੇ ਪ੍ਰਧਾਨ ਮੰਤਰੀ : ਸ਼ਰਦ ਪਵਾਰ
NEXT STORY