ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਵਾਸੀਆਂ ਨੂੰ ਰਾਮਨੌਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਭਗਵਾਨ ਸ਼੍ਰੀਰਾਮ ਦੀ ਕ੍ਰਿਪਾ ਨਾਲ ਸਾਰਿਆਂ ਨੂੰ ਜੀਵਨ ’ਚ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਪ੍ਰਾਪਤ ਹੋਵੇ। ਪ੍ਰਧਾਨ ਮੰਤਰੀ ਨੇ ਅੱਜ ਟਵੀਟ ਕਰ ਕੇ ਕਿਹਾ, ‘‘ਦੇਸ਼ ਵਾਸੀਆਂ ਨੂੰ ਰਾਮਨੌਮੀ ਦੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ।
ਇਹ ਵੀ ਪੜ੍ਹੋ: ‘ਪੁਸ਼ਪਾ ਦਾ ਅਜਿਹਾ ਬੁਖ਼ਾਰ’, 10ਵੀਂ ਦੇ ਪੇਪਰ ’ਚ ਵਿਦਿਆਰਥੀ ਨੇ ਲਿਖਿਆ- ‘ਅਪੁਨ ਲਿਖੇਗਾ ਨਹੀਂ’
ਭਗਵਾਨ ਸ਼੍ਰੀਰਾਮ ਦੀ ਕ੍ਰਿਪਾ ਨਾਲ ਹਰ ਕਿਸੇ ਨੂੰ ਜੀਵਨ ’ਚ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਪ੍ਰਾਪਤ ਹੋਵੇ। ਮਾਨਤਾ ਹੈ ਕਿ ਚੇਤਰ ਮਾਸ ਦੀ ਸ਼ੁੱਕਲ ਪੱਖ ਦੀ ਨੌਮੀ ਨੂੰ ਭਗਵਾਨ ਰਾਮ ਦਾ ਜਨਮ ਹੋਇਆ ਸੀ। ਇਸੇ ਦਿਨ ਦੇਸ਼ ਭਰ ’ਚ ਬਹੁਤ ਧੂਮ-ਧਾਮ ਨਾਲ ਰਾਮਨੌਮੀ ਦਾ ਤਿਉਹਾਰ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ: ਹਿਮਾਚਲ ’ਚ ‘ਆਪ’ ਨੂੰ ਝਟਕਾ, ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਮੰਤਰੀ ਨੇ ਫੜਿਆ BJP ਦਾ ਪੱਲਾ
ਓਧਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੇਸ਼ਵਾਸੀਆਂ ਨੂੰ ਰਾਮਨੌਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਪ੍ਰਭੂ ਰਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾ ਕੇ ਰਾਸ਼ਟਰ ਨਿਰਮਾਣ ’ਚ ਯੋਗਦਾਨ ਦਾ ਸੰਕਲਪ ਲਈਏ। ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਦਾ ਜੀਵਨ, ਉਨ੍ਹਾਂ ਦੀ ਇਮਾਨਦਾਰੀ ਅਤੇ ਉੱਚ ਆਦਰਸ਼ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਨ ਅਤੇ ਪ੍ਰੇਰਨਾ ਸਰੋਤ ਹਨ। ਆਓ ਅਸੀਂ ਸਾਰੇ ਭਗਵਾਨ ਰਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਕੇ ਰਾਸ਼ਟਰ ਨਿਰਮਾਣ ’ਚ ਯੋਗਦਾਨ ਪਾਉਣ ਦਾ ਪ੍ਰਣ ਕਰੀਏ।
ਇਹ ਵੀ ਪੜ੍ਹੋ: ਪ੍ਰਾਈਵੇਟ ਹਸਪਤਾਲਾਂ ’ਚ ਅੱਧੀ ਤੋਂ ਵੀ ਘੱਟ ਹੋਈ ਕੋਵਿਸ਼ੀਲਡ ਵੈਕਸੀਨ ਦੀ ਕੀਮਤ, ਜਾਣੋ ਕਿੰਨੇ ਰੁਪਏ ’ਚ ਮਿਲੇਗੀ ਖ਼ੁਰਾਕ
ਭਾਰਤ ’ਚ ਜਾਨਲੇਵਾ ਹੋਇਆ ਹਵਾ ਪ੍ਰਦੂਸ਼ਣ, 1 ਲੱਖ ਲੋਕਾਂ ਦੀ ਹੋਈ ਬੇਵਕਤੀ ਮੌਤ
NEXT STORY