ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦੇ ਕੋਰੋਨਾ ਵਾਇਰਸ ਤੋਂ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਮੇਰੇ ਦੋਸਤ, ਰਾਸ਼ਟਰਪਤੀ ਜਾਇਰ ਬੋਲਸੋਨਾਰੋ ਮੈਂ ਤੁਹਾਡੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹੈ ਅਤੇ ਪਰਮਾਤਮਾ ਨੂੰ ਪ੍ਰਾਰਥਨਾ ਵੀ ਕਰਦਾ ਹਾਂ।
ਦੱਸ ਦੇਈਏ ਕਿ ਬੋਲਸੋਨਾਰੇ ਨੇ ਮੰਗਲਵਾਰ ਨੂੰ ਰਾਜਧਾਨੀ ਬ੍ਰਾਸੀਲੀਆ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪਣੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਸੀ। ਬੋਲਸੋਨਾਰੋ ਨੇ ਕਿਹਾ ਕਿ ਮੈਂ ਠੀਕ ਹਾਂ। ਮੇਰੀ ਸਿਹਤ ਆਮ ਵਾਂਗ ਹੈ। ਮੈਂ ਇੱਥੇ ਚਹਿਲ-ਕਦਮੀ ਵੀ ਕਰਨਾ ਚਾਹੁੰਦਾ ਹਾਂ ਪਰ ਮੈਡੀਕਲ ਸਲਾਹ ਨੂੰ ਵੇਖਦਿਆਂ ਅਜਿਹਾ ਨਹੀਂ ਕਰ ਸਕਦਾ। ਇਸ ਤੋਂ ਪਹਿਲਾਂ ਮਾਰਚ 'ਚ ਫੋਲਰਿਡਾ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਤਿੰਨ ਵਾਰ ਕੋਵਿਡ-19 ਜਾਂਚ ਕਰਵਾਈ ਸੀ, ਜਿਸ ਵਿਚ ਉਨ੍ਹਾਂ ਦੇ ਵਾਇਰਸ ਹੋਣ ਦੀ ਪੁਸ਼ਟੀ ਨਹੀਂ ਹੋਈ ਸੀ।
ਦੱਸਣਯੋਗ ਹੈ ਕਿ ਬ੍ਰਾਜ਼ੀਲ ਵਿਚ ਹੁਣ ਤੱਕ 15 ਲੱਖ ਤੋਂ ਵਧੇਰੇ ਲੋਕ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ, ਜਿਨ੍ਹਾਂ 'ਚੋਂ 65 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਅਤੇ ਇਸ ਮਹਾਮਾਰੀ ਨਾਲ ਮੌਤ ਦੇ ਮਾਮਲਿਆਂ 'ਚ ਦੁਨੀਆ ਵਿਚ ਬ੍ਰਾਜ਼ੀਲ, ਅਮਰੀਕਾ ਤੋਂ ਬਾਅਦ ਦੂਜੇ ਨੰਬਰ 'ਤੇ ਹੈ।
ਦਿੱਲੀ ਪੁਲਸ ਦੇ ਹੈੱਡ ਕਾਂਸਟੇਬਲ ਦੀ ਕੋਰੋਨਾ ਕਾਰਨ ਮੌਤ, ਹੁਣ ਤੱਕ 10 ਜਵਾਨਾਂ ਦੀ ਗਈ ਜਾਨ
NEXT STORY