ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਕਿਰਨ ਰਿਜਿਜੂ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਦੇਸ਼ ਦੇ ਕਰੋੜਾਂ ਲੋਕਾਂ ਦਾ ਭਰੋਸਾ ਹੈ, ਕਿਉਂਕਿ ਉਹ ਹਮੇਸ਼ਾ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਦੇ ਹਨ।

ਦਿੱਲੀ ਯੂਨੀਵਰਸਿਟੀ ਦੇ ਦੇਸ਼ਬੰਧੂ ਕਾਲਜ 'ਚ 'ਮੋਦੀ@20: ਡ੍ਰੀਮਸ ਮੀਟ ਡਿਲਿਵਰੀ' ਵਿਸ਼ੇ 'ਤੇ ਚਰਚਾ ਦੌਰਾਨ ਰਿਜਿਜੂ ਨੇ ਕਿਹਾ ਕਿ ਲੋਕਾਂ ਦਾ ਕਲਿਆਣ ਯਕੀਨੀ ਕਰਨ ਲਈ ਮੋਦੀ ਦਿਨ-ਰਾਤ ਕੰਮ ਕਰਦੇ ਹਨ। ਭਾਜਪਾ ਸੰਸਦ ਮੈਂਬਰ ਰਮੇਸ਼ ਬਿਥੂੜੀ ਅਤੇ ਹੋਰ ਭਾਜਪਾ ਨੇਤਾ ਵੀ ਪ੍ਰੋਗਰਾਮ 'ਚ ਸ਼ਾਮਲ ਹੋਏ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਫਰਾਂਸ ਦੇ ਵਿਦੇਸ਼ ਮੰਤਰੀ 13 ਤੋਂ 15 ਸਤੰਬਰ ਤੱਕ ਕਰੇਗੀ ਭਾਰਤ ਦਾ ਦੌਰਾ
NEXT STORY