ਪਟਨਾ : ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਤੇਜਸਵੀ ਯਾਦਵ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ "ਕੱਟਾ" ਟਿੱਪਣੀ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਅੱਜ ਤੱਕ ਕਦੇ ਵੀ ਕਿਸੇ ਪ੍ਰਧਾਨ ਮੰਤਰੀ ਨੂੰ ਅਜਿਹੇ ਸ਼ਬਦ ਵਰਤਦੇ ਨਹੀਂ ਸੁਣਿਆ। ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਬਿਹਾਰ ਵਿੱਚ ਇੱਕ ਚੋਣ ਰੈਲੀ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਤੇਜਸਵੀ ਯਾਦਵ ਨੂੰ "ਇੰਡੀਆ" ਗੱਠਜੋੜ ਦਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਤਿਆਰ ਨਹੀਂ ਸੀ ਪਰ ਆਰਜੇਡੀ ਨੇ ਉਨ੍ਹਾਂ ਦੇ ਸਿਰ 'ਤੇ "ਕੱਟਾ" (ਗੈਰ-ਕਾਨੂੰਨੀ ਬੰਦੂਕ) ਤਾਣ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ਹਾਰ ਮੰਨਣੀ ਪਈ।
ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਤੇਜਸਵੀ ਯਾਦਵ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, "ਪ੍ਰਧਾਨ ਮੰਤਰੀ ਜੀ ਦੀ ਟਿੱਪਣੀ ਨੂੰ ਲੈ ਕੇ ਮੇਰੇ ਕੋਲ ਕਹਿਣ ਲਈ ਕੁਝ ਨਹੀਂ ਹੈ। ਮੈਂ ਆਪਣੀ ਜ਼ਿੰਦਗੀ ਵਿੱਚ ਕਦੇ ਕਿਸੇ ਪ੍ਰਧਾਨ ਮੰਤਰੀ ਨੂੰ ਅਜਿਹੇ ਸ਼ਬਦ ਵਰਤਦੇ ਨਹੀਂ ਸੁਣਿਆ। ਇਹ ਉਨ੍ਹਾਂ ਦੀ ਸੋਚ ਨੂੰ ਦਰਸਾਉਂਦਾ ਹੈ।" ਉਨ੍ਹਾਂ ਦੋਸ਼ ਲਾਇਆ, "ਜਦੋਂ ਪ੍ਰਧਾਨ ਮੰਤਰੀ ਗੁਜਰਾਤ ਜਾਂਦੇ ਹਨ, ਤਾਂ ਉਹ ਆਈਟੀ ਫੈਕਟਰੀਆਂ, ਸੈਮੀਕੰਡਕਟਰ ਯੂਨਿਟਾਂ ਅਤੇ ਡੇਟਾ ਸੈਂਟਰਾਂ ਬਾਰੇ ਗੱਲ ਕਰਦੇ ਹਨ। ਪਰ ਜਦੋਂ ਉਹ ਬਿਹਾਰ ਆਉਂਦੇ ਹਨ ਤਾਂ ਉਹ 'ਕੱਟਿਆਂ' ਬਾਰੇ ਗੱਲ ਕਰਦੇ ਹਨ।" ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਬਿਹਾਰ ਦੇ ਭੋਜਪੁਰ ਅਤੇ ਨਵਾਦਾ ਜ਼ਿਲ੍ਹਿਆਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਸੀ, ਜਿੱਥੇ ਉਨ੍ਹਾਂ ਨੇ ਆਰਜੇਡੀ ਦੇ ਕਥਿਤ ਦਬਦਬੇ ਵਾਲੇ ਅਕਸ ਅਤੇ ਸਹਿਯੋਗੀਆਂ ਨਾਲ ਇਸ ਦੇ ਵਿਵਾਦਪੂਰਨ ਸਬੰਧਾਂ ਦਾ ਹਵਾਲਾ ਦਿੰਦੇ ਹੋਏ ਇਹ ਟਿੱਪਣੀਆਂ ਕੀਤੀਆਂ।
ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਭਾਰਤ ਉੱਚ-ਜੋਖਮ, ਉੱਚ-ਪ੍ਰਭਾਵ ਵਾਲੇ ਖੋਜ ਤੇ ਵਿਕਾਸ ਪ੍ਰਾਜੈਕਟਾਂ ਦਾ ਕਰ ਰਿਹੈ ਸਮਰਥਨ: PM ਮੋਦੀ
NEXT STORY