ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਆਪਣੇ ਜੀਵ-ਪ੍ਰੇਮ ਅਤੇ ਸਾਦਗੀ ਕਾਰਨ ਚਰਚਾ ਵਿੱਚ ਰਹਿੰਦੇ ਹਨ। ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ ਕੁਝ ਗਾਵਾਂ ਨੂੰ ਚਾਰਾ ਖੁਆਇਆ ਅਤੇ ਉਨ੍ਹਾਂ ਨਾਲ ਕੁਝ ਸਮਾਂ ਬਿਤਾਇਆ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਗਾਵਾਂ ਨੂੰ ਚਾਰਾ ਖੁਆਉਣ ਦੀ ਇਕ 39 ਸਕਿੰਟ ਦੀ ਵੀਡੀਓ ਐਕਸ 'ਤੇ ਸ਼ੇਅਰ ਕੀਤੀ ਗਈ ਹੈ, ਜਿਸ ਨੂੰ ਦੇਖ ਖ਼ੁਸ਼ੀ ਮਹਿਸੂਸ ਹੁੰਦੀ ਹੈ।
ਇਹ ਵੀ ਪੜ੍ਹੋ : ਹੁਣ ਘਰ ਬੈਠੇ ਮਿਲੇਗੀ ਜ਼ਮੀਨ/ਫਲੈਟ ਦੀ ਰਜਿਸਟਰੀ ਦੀ ਸਹੂਲਤ, ਇਸ ਸੂਬੇ ਦੇ CM ਦਾ ਵੱਡਾ ਐਲਾਨ

ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਮੌਜੂਦ ਗਾਵਾਂ ਦੀ ਸੇਵਾ ਕਰਦਿਆਂ ਉਨ੍ਹਾਂ ਨੂੰ ਚਾਰਾ ਦਿੱਤਾ। ਇਹ ਪਲ ਪ੍ਰਧਾਨ ਮੰਤਰੀ ਦੀ ਜੀਵਾਂ ਪ੍ਰਤੀ ਦਇਆ ਭਾਵਨਾ ਨੂੰ ਦਰਸਾਉਂਦੇ ਹਨ। ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਪ੍ਰਧਾਨ ਮੰਤਰੀ ਮੋਦੀ ਗਾਵਾਂ ਨੂੰ ਪਿਆਰ ਨਾਲ ਹਰਾ ਚਾਰਾ ਖੁਆਉਂਦੇ ਨਜ਼ਰ ਆ ਰਹੇ ਹਨ। ਉਹ ਉਨ੍ਹਾਂ ਨੂੰ ਪਿਆਰ ਕਰਦੇ ਅਤੇ ਉਨ੍ਹਾਂ ਨਾਲ ਖੇਡਦੇ ਵੀ ਦਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਨੇ ਆਪਣੀ ਵਿਭਿੰਨਤਾ ਨੂੰ ਲੋਕਤੰਤਰ ਦੀ ਤਾਕਤ ਬਣਾਇਆ: PM ਨਰਿੰਦਰ ਮੋਦੀ
NEXT STORY