ਨੈਸ਼ਨਲ ਡੈਸਕ- ਭਾਰਤ ਸਰਕਾਰ ਦੇ ਕੇਂਦਰੀ ਸਿਹਤ ਮੰਤਰਾਲਾ ਨੇ ਕੋਵਿਡ-19 ਵੈਕਸੀਨ ਦੇ ਸਰਟੀਫ਼ਿਕੇਟ ਵਿਚ ਵੱਡਾ ਬਦਲਾਅ ਕੀਤਾ ਹੈ। ਸਰਕਾਰ ਨੇ ਕੋਵਿਨ ਸਰਟੀਫ਼ਿਕੇਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹਟਾ ਦਿੱਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਤਸਵੀਰ ਨੂੰ ਸਰਟੀਫ਼ਿਕੇਟ 'ਤੇ ਪ੍ਰਮੁੱਖਤਾ ਨਾਲ ਥਾਂ ਦਿੱਤੀ ਗਈ ਸੀ ਅਤੇ ਲਿਖਿਆ ਗਿਆ ਸੀ- 'ਸਾਥ ਮਿਲ ਕੇ, ਭਾਰਤ ਕੋਰੋਨਾ ਨੂੰ ਹਰਾ ਦੇਵੇਗਾ।' ਇਕ ਤਰ੍ਹਾਂ ਨਾਲ ਸਰਕਾਰ ਨੇ ਟੀਕਾਕਰਨ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੈਕਸੀਨ ਬਣਾਉਣ ਵਾਲੀ ਕੰਪਨੀ ਏਸਟ੍ਰਾਜੇਨੇਕਾ ਵਲੋਂ ਯੂ. ਕੇ. ਦੀ ਅਦਾਲਤ ਵਿਚ ਇਸ ਦੇ ਸਾਈਡ ਇਫੈਕਟ ਦੀ ਗੱਲ ਕਬੂਲ ਕਰਨ ਮਗਰੋਂ ਇਹ ਕਦਮ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ- ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਜੁੜੀ ਵੱਡੀ ਖ਼ਬਰ, ਦਿੱਲੀ ਪੁਲਸ ਨੇ ਲੋਕਾਂ ਨੂੰ ਕੀਤੀ ਇਹ ਅਪੀਲ
ਕੋਵਿਸ਼ੀਲਡ ਵੈਕਸੀਨ ਦੇ ਸਾਈਡ ਇਫੈਕਟ ਦੀ ਗੱਲ ਸਾਹਮਣੇ ਆਉਣ ਮਗਰੋਂ ਲੋਕ ਕੋਵਿਨ ਐਪ 'ਤੇ ਆਪਣੇ ਟੀਕਾਕਰਨ ਦਾ ਸਟੇਟਸ ਚੈਕ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਵੇਖਣ ਨੂੰ ਨਹੀਂ ਮਿਲੀ। ਇਕ ਅੰਗਰੇਜ਼ੀ ਅਖ਼ਬਾਰ ਨੇ ਆਪਣੀ ਇਕ ਰਿਪੋਰਟ ਵਿਚ ਇਹ ਗੱਲ ਆਖੀ ਹੈ। ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ਲੋਕ ਇਸ ਨੂੰ ਲੈ ਕੇ ਕਈ ਤਰ੍ਹਾਂ ਦੀ ਚਰਚਾ ਕਰ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਕਈ ਯੂਜ਼ਰਸ ਨੇ ਟਵੀਟ ਵੀ ਕੀਤੇ ਹਨ।
ਇਹ ਵੀ ਪੜ੍ਹੋ- ਸਹੁਰੇ ਘਰ ਤੋਂ ਧੀ ਦਾ ਟੁੱਟ ਗਿਆ ਨਾਤਾ, ਪਿਤਾ ਨੇ ਫਿਰ ਵੀ ਨਾ ਕੀਤਾ ਪਰਾਇਆ, ਬੈਂਡ-ਵਾਜਿਆਂ ਨਾਲ ਲਿਆਇਆ ਵਾਪਸ
ਹਾਲਾਂਕਿ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦਾ ਬਿਆਨ ਸਾਹਮਣੇ ਆਇਆ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਜਾਰੀ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਵੈਕਸੀਨ ਸਰਟੀਫ਼ਿਕੇਟ ਤੋਂ ਹਟਾ ਦਿੱਤੀ ਗਈ ਹੈ। ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਕੋਵਿਡ ਟੀਕਾਕਰਨ ਸਰਟੀਫ਼ਿਕੇਟ ਤੋਂ ਹਟਾਈ ਗਈ ਹੋਵੇ। ਇਸ ਤੋਂ ਪਹਿਲਾਂ ਸਾਲ 2022 ਵਿਚ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਣੀਪੁਰ ਅਤੇ ਗੋਆ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਉਨ੍ਹਾਂ ਦੀ ਤਸਵੀਰ ਹਟਾ ਦਿੱਤੀ ਗਈ ਸੀ। ਚੋਣ ਕਮਿਸ਼ਨ ਦੇ ਆਦੇਸ਼ 'ਤੇ ਇਹ ਕਦਮ ਚੁੱਕਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਥਿਆਰਬੰਦ ਸਰਹੱਦੀ ਫੋਰਸ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਗਰੈਜੂਏਟ ਪਾਸ ਕਰਨ ਅਪਲਾਈ
NEXT STORY