ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਉਤਰਾਖੰਡ, ਗੋਆ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਵਿਧਾਨ ਸਭਾ ਚੋਣਾਂ ਲਈ ਸੋਮਵਾਰ ਨੂੰ ਰਿਕਾਰਡ ਗਿਣਤੀ 'ਚ ਵੋਟਿੰਗ ਕਰਨ ਦੀ ਅਪੀਲ ਕੀਤੀ। ਗੋਆ ਅਤੇ ਉਤਰਾਖੰਡ ਦੀਆਂ ਸਾਰੀਆਂ ਵਿਧਾਨ ਸਭਾ ਅਤੇ ਉੱਤਰ ਪ੍ਰਦੇਸ਼ ਦੇ 55 ਚੋਣ ਖੇਤਰਾਂ 'ਚ ਵੋਟਿੰਗ ਹੋ ਰਹੀ ਹੈ।
ਉੱਤਰ ਪ੍ਰਦੇਸ਼ 'ਚ ਇਹ ਦੂਜੇ ਗੇੜ ਦੀ ਵੋਟਿੰਗ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਲੋਕਾਂ ਨੂੰ ਰਿਕਾਰਡ ਗਿਣਤੀ 'ਚ ਵੋਟ ਪਾਉਣ ਅਤੇ ਲੋਕਤੰਤਰ ਦੇ ਉਤਸਵ ਨੂੰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ। ਪੀ.ਐੱਮ. ਨੇ ਟਵੀਟ ਕਰ ਕੇ ਕਿਹਾ,''ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਦੌਰ ਦੇ ਨਾਲ ਹੀ ਅੱਜ ਉਤਰਾਖੰਡ ਅਤੇ ਗੋਆ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੈ। ਸਾਰੇ ਵੋਟਰਾਂ ਨੂੰ ਬੇਨਤੀ ਹੈ ਕਿ ਉਹ ਲੋਕਤੰਤਰ ਦੇ ਪਵਿੱਤਰ ਉਤਸਵ ਦੇ ਭਾਗੀਦਾਰ ਬਣਨ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਯਾਦ ਰੱਖਣ- ਪਹਿਲਾਂ ਵੋਟਿੰਗ, ਫਿਰ ਹੋਰ ਕੋਈ ਕੰਮ!'' ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਉਤਰਾਖੰਡ ਚੋਣਾਂ : 82 ਲੱਖ ਤੋਂ ਵਧ ਵੋਟਰ 632 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫ਼ੈਸਲਾ
NEXT STORY