ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ 58ਵੇਂ ਜਨਮ ਦਿਨ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਦੇਸ਼ ਦੀ ਤਰੱਕੀ ਲਈ ਕਈ ਕੋਸ਼ਿਸ਼ਾਂ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਭਾਰਤ ਦੇ ਗ੍ਰਹਿ ਮੰਤਰੀ ਦੇ ਰੂਪ ’ਚ ਉਹ ਸਾਡੇ ਦੇਸ਼ ਦੀ ਤਰੱਕੀ ਲਈ ਕਈ ਕੋਸ਼ਿਸ਼ਾਂ ਕਰ ਰਹੇ ਹਨ। ਉਹ ਮਹੱਤਵਪੂਰਨ ਸਹਿਕਾਰੀ ਖੇਤਰ ’ਚ ਸੁਧਾਰ ਲਈ ਵੀ ਸ਼ਲਾਘਾਯੋਗ ਕੰਮ ਕਰ ਰਹੇ ਹਨ। ਉਹ ਸਾਡੇ ਦੇਸ਼ ਦੀ ਸੇਵਾ ’ਚ ਇਕ ਲੰਮਾ ਅਤੇ ਸਿਹਤਮੰਦ ਜੀਵਨ ਬਤੀਤ ਕਰਨ।’’
ਭਾਜਪਾ ਦੇ ਕਈ ਨੇਤਾਵਾਂ ਨੇ ਵੀ ਅਮਿਤ ਸ਼ਾਹ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸ਼ਾਹ, ਭਾਰਤ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸਮਰਪਿਤ ਤਰੀਕੇ ਨਾਲ ਕੰਮ ਕਰ ਰਹੇ ਹਨ ਅਤੇ ਉਹ ਉਨ੍ਹਾਂ ਨੂੰ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਕੁਸ਼ਲਤਾ ਨਾਲ ਨਿਭਾਉਂਦੇ ਹਨ। ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਭੁਪਿੰਦਰ ਯਾਦਵ ਨੇ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਨਮ ਦਿਨ ਦੀ ਵਧਾਈ ਦਿੱਤੀ।
ਦੱਸ ਦੇਈਏ ਕਿ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਕਰੀਬੀ ਸਹਿਯੋਗੀ ਸ਼ਾਹ ਨੂੰ 2014 ’ਚ ਭਾਜਪਾ ਪ੍ਰਧਾਨ ਬਣਨ ਮਗਰੋਂ ਵੱਡੇ ਪੱਧਰ ’ਤੇ ਪਾਰਟੀ ਦੀ ਵਿਸਥਾਰ ਮੁਹਿੰਮ ਸ਼ੁਰੂ ਕਰਨ ਦਾ ਸਿਹਰਾ ਦਿੱਤਾ ਜਾਂਦਾ ਹੈ। ਉਦੋਂ ਤੋਂ ਉਨ੍ਹਾਂ ਨੂੰ ਪਾਰਟੀ ਦੀ ਬੇਮਿਸਾਲ ਚੋਣਾਵੀ ਸਫ਼ਲਤਾ ਦੇ ਪਿੱਛੇ ਇਕ ਪ੍ਰਮੁੱਖ ਰਣਨੀਤੀਕਾਰ ਮੰਨਿਆ ਜਾਂਦਾ ਹੈ।
ਹਿਮਾਚਲ ਪ੍ਰਦੇਸ਼ 'ਚ 'ਚਾਹਵਾਲਾ' ਲੜੇਗਾ ਵਿਧਾਨ ਸਭਾ ਚੋਣ, ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
NEXT STORY