ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ’ਚ ਕੋਰੋਨਾ ਸੰਕਰਮਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਐਤਵਾਰ ਸ਼ਾਮ ਇਕ ਉੱਚ ਪੱਧਰੀ ਬੈਠਕ ’ਚ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ। ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਹੋਈ ਇਸ ਬੈਠਕ ’ਚ ਕੋਰੋਨਾ ਦੀ ਤਾਜ਼ਾ ਸਥਿਤੀ ਦੀ ਸਮੀਖਿਆ ਕੀਤੀ। ਬੈਠਕ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ, ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ, ਕੈਬਨਿਟ ਸਕੱਤਰ ਰਾਜੀਵ ਗੌਬਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਇਹ ਬੈਠਕ ਉਦੋਂ ਹੋਈ, ਜਦੋਂ ਦੇਸ਼ ’ਚ ਐਤਵਾਰ ਨੂੰ 1,59,632 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ 224 ਦਿਨਾਂ ’ਚ ਸਾਹਮਣੇ ਆਏ ਸਭ ਤੋਂ ਵੱਧ ਰੋਜ਼ ਦੇ ਮਮਲੇ ਹਨ। ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 5,90,611 ਹੋ ਗਈ ਹੈ, ਜੋ ਕਰੀਬ 197 ਦਿਨਾਂ ’ਚ ਸਭ ਤੋਂ ਵੱਧ ਹੈ। ਦੇਸ਼ ’ਚ ਪਿਛਲੇ 24 ਘੰਟਿਆਂ ’ਚ 327 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 4,83,790 ਹੋ ਗਈ ਹੈ। ਓਮੀਕ੍ਰੋਨ ਦੇ 3,623 ਮਾਮਲਿਆਂ ’ਚੋਂ 1,409 ਲੋਕ ਜਾਂ ਤਾਂ ਦੇਸ਼ ਤੋਂ ਬਾਹਰ ਚਲੇ ਗਏ ਹਨ ਜਾਂ ਸਿਹਤਮੰਦ ਹੋ ਗਏ ਹਨ।
ਇਹ ਵੀ ਪੜ੍ਹੋ : ਬਜਟ ਸੈਸ਼ਨ ਤੋਂ ਪਹਿਲਾਂ 400 ਤੋਂ ਵੱਧ ਸੰਸਦ ਕਰਮੀ ਨਿਕਲੇ ਕੋਰੋਨਾ ਪਾਜ਼ੇਟਿਵ, ਦਫ਼ਤਰ ਆਉਣ ’ਤੇ ਰੋਕ
ਭਾਰਤੀ ਰਾਜਦੂਤ ਦੀ ਵਿਗਿਆਨ ਅਤੇ ਟੈਕਨਾਲੌਜੀ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਦੇ ਸਲਾਹਕਾਰ ਨਾਲ ਮੁਲਾਕਾਤ
NEXT STORY