ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਐਤਵਾਰ ਯਾਨੀ ਕਿ ਅੱਜ ਸਾਰੇ ਦਲਾਂ ਦੀ ਬੈਠਕ ਬੁਲਾਈ। ਇਸ ਬੈਠਕ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਸੰਸਦ ਵਿਚ ਵੱਖ-ਵੱਖ ਮੁੱਦਿਆਂ ’ਤੇ ਸਾਰਥਕ ਚਰਚਾ ਨੂੰ ਤਿਆਰ ਹੈ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬੈਠਕ ਵਿਚ ਪ੍ਰਧਾਨ ਮੰਤਰੀ ਦੇ ਇਸ ਬਿਆਨ ਨੂੰ ਮੁੜ ਦੁਹਰਾਇਆ। ਸਾਰੇ ਦਲਾਂ ਦੀ ਬੈਠਕ ’ਚ 33 ਪਾਰਟੀਆਂ ਨੇ ਹਿੱਸਾ ਲਿਆ। ਇਹ ਬੈਠਕ ਮਾਨਸੂਨ ਸੈਸ਼ਨ ਸ਼ੁਰੂ ਹੋਣ ਦੇ ਇਕ ਦਿਨ ਪਹਿਲਾਂ ਹੋਈ, ਜਿਸ ’ਚ ਪ੍ਰਧਾਨ ਮੰਤਰੀ ਮੋਦੀ ਅਤੇ ਸਦਨ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ- ਸੰਸਦ 'ਚ ਪੇਸ਼ ਹੋਣਗੇ 17 ਨਵੇਂ ਬਿੱਲ, ਬੈਂਕ 'ਚ ਜਮ੍ਹਾ ਪੈਸੇ ਦੀ ਇੰਨੀ ਹੋਏਗੀ ਗਾਰੰਟੀ
ਇਸ ਬੈਠਕ ’ਚ ਪ੍ਰਧਾਨ ਮੰਤਰੀ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਅਤੇ ਰਾਜ ਸਭਾ ’ਚ ਸਦਨ ਦੇ ਆਗੂ ਪਿਊਸ਼ ਗੋਇਲ ਅਤੇ ਸੰਸਦੀ ਕਾਰਜ ਮੰਤਰੀ ਜੋਸ਼ੀ ਸ਼ਾਮਲ ਹੋਏ। ਇਸ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂ ਮੌਜੂਦ ਰਹੇ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 19 ਜੁਲਾਈ ਯਾਨੀ ਕਿ ਕੱਲ੍ਹ ਤੋਂ ਸ਼ੁਰੂ ਹੋ ਰਿਹਾ ਹੈ ਅਤੇ 13 ਅਗਸਤ ਤੱਕ ਚਲੇਗਾ। ਸੰਸਦ ਸੈਸ਼ਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਕੈਬਨਿਟ ਵਿਚ ਸ਼ਾਮਲ ਨਵੇਂ ਮੰਤਰੀਆਂ ਦਾ ਪਰਿਚੈ ਦੋਹਾਂ ਸਦਨਾਂ ਦੇ ਮੈਂਬਰਾਂ ਨਾਲ ਕਰਾਉਣਗੇ।
ਇਹ ਵੀ ਪੜ੍ਹੋ- ਨਿਸ਼ੀਥ ਪ੍ਰਮਾਣਿਕ ਬੰਗਾਲ ’ਚ BJP ਲਈ ਜ਼ਮੀਨ ਤਿਆਰ ਕਰਨ ਵਾਲੇ ਮੋਦੀ ਕੈਬਨਿਟ ਦੇ ਸਭ ਤੋਂ ‘ਯੁਵਾ ਮੰਤਰੀ’
ਇਹ ਪਰੰਪਰਾ ਰਹੀ ਹੈ ਕਿ ਨਵੀਂ ਸਰਕਾਰ ਗਠਿਤ ਹੋਣ ਜਾਂ ਕੈਬਨਿਟ ਵਿਸਥਾਰ ਹੋਣ ਮਗਰੋਂ ਪ੍ਰਧਾਨ ਮੰਤਰੀ ਨਵੇਂ ਮੰਤਰੀਆਂ ਦਾ ਪਰਿਚੈ ਦੋਹਾਂ ਸਦਨਾਂ ਦੇ ਮੈਂਬਰਾਂ ਨਾਲ ਕਰਾਉਂਦੇ ਹਨ। ਦੱਸਣਯੋਗ ਹੈ ਕਿ ਕੇਂਦਰੀ ਕੈਬਨਿਟ ਵਿਚ ਹਾਲ ’ਚ ਹੀ ਵੱਡਾ ਫੇਰਬਦਲ ਕੀਤਾ ਗਿਆ ਹੈ। ਕਈ ਨਵੇਂ ਚਿਹਰੇ ਸ਼ਾਮਲ ਕੀਤੇ ਹਨ, ਜਦਕਿ ਕੁਝ ਮੰਤਰੀਆਂ ਦੀ ਤਰੱਕੀ ਕਰ ਕੇ ਉਨ੍ਹਾਂ ਨੂੰ ਕੈਬਨਿਟ ਦਾ ਦਰਜਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੇ 'ਆਪ' ਦੀ ਤਾਰੀਫ਼ 'ਚ ਕੀਤਾ ਟਵੀਟ ਤਾਂ ਹੁਣ ਕੇਜਰੀਵਾਲ ਨੇ ਦਿੱਤਾ ਇਹ ਜੁਆਬ
ਮੁੰਬਈ ਮੀਂਹ ਹਾਦਸਾ : ਊਧਵ ਠਾਕਰੇ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ
NEXT STORY