ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਸ਼ਨੀਵਾਰ ਸਵੇਰੇ ਆਏ ਭੂਚਾਲ ਤੋਂ ਬਾਅਦ ਹਾਲਾਤ ਦਾ ਜਾਇਜ਼ਾ ਲਿਆ। ਜੰਮੂ ਕਸ਼ਮੀਰ 'ਚ ਸ਼ਨੀਵਾਰ ਸਵੇਰੇ 9.45 ਵਜੇ 5.7 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਫ਼ਿਲਹਾਲ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ’ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਘਰਾਂ ’ਚੋਂ ਬਾਹਰ ਨਿਕਲੇ ਲੋਕ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨੇ ਸਿਨਹਾ ਨਾਲ ਗੱਲਬਾਤ ਕਰ ਕੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਲੋਕਾਂ ਦੀ ਤੰਦਰੁਸਤੀ ਦੀ ਜਾਣਕਾਰੀ ਲਈ। ਅਧਿਕਾਰੀਆਂ ਅਨੁਸਾਰ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ-ਤਾਜ਼ਿਕਿਸਤਾਨ ਸਰਹੱਦ 'ਤੇ ਸੀ। ਜੰਮੂ ਕਸ਼ਮੀਰ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਅਤੇ ਲੋਕ ਆਪਣੇ-ਆਪਣੇ ਘਰੋਂ ਬਾਹਰ ਨਿਕਲ ਆਏ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਯੂ. ਪੀ. ਵਿਧਾਨ ਸਭਾ ਚੋਣਾਂ ਦਾ ਪਹਿਲਾ ਪੜਾਅ: 15 ‘ਅਨਪੜ੍ਹ’, 125 ਉਮੀਦਵਾਰ 8ਵੀਂ ਤੱਕ ਹੀ ਪੜ੍ਹੇ
NEXT STORY