ਵਾਰਾਣਸੀ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ਤੋਂ ਹੈਰਾਨ ਕਰਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਕੁੱਝ ਸ਼ਰਾਰਤੀ ਅਨਸਰਾਂ ਨੇ ਪੀ.ਐਮ. ਮੋਦੀ ਦੇ ਸੰਸਦੀ ਦਫ਼ਤਰ ਨੂੰ 7.5 ਕਰੋੜ ਰੁਪਏ ’ਚ ਵਿਕਰੀ ਲਈ OLX ’ਤੇ ਪਾ ਦਿੱਤਾ ਹੈ। ਇਸ ਸਬੰਧ ਵਿਚ 4 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ।
ਇਹ ਵੀ ਪੜ੍ਹੋ : ਕੇਂਦਰੀ ਖੇਤੀਬਾੜੀ ਮੰਤਰੀ ਨੂੰ ਭਰੋਸਾ, ਜਲਦ ਨਿਕਲੇਗਾ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ
OLX ’ਤੇ ਜੋ ਇਸ਼ਤਿਹਾਰ ਦਿੱਤਾ ਗਿਆ, ਉਸ ਵਿੱਚ ਦਫਤਰ ਦੇ ਅੰਦਰ ਦੀ ਜਾਣਕਾਰੀ। ਕਮਰੇ, ਪਾਰਕਿੰਗ ਦੀ ਸਹੂਲਤ ਅਤੇ ਹੋਰ ਸਾਰੀਆਂ ਗੱਲਾਂ ਦੇ ਬਾਰੇ ਵਿੱਚ ਦੱਸਿਆ ਗਿਆ। ਇਹ ਮਾਮਲਾ ਧਿਆਨ ਵਿਚ ਆਉਂਦੇ ਹੀ ਪੁਲਸ ਨੇ ਓ.ਐਲ.ਐਕਸ. ਤੋਂ ਇਸ਼ਤਿਹਾਰ ਨੂੰ ਹਟਾ ਦਿੱਤਾ ਹੈ ਅਤੇ ਐਫ.ਆਰ.ਆਈ. ਦਰਜ ਕਰਦੇ ਹੋਏ 4 ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ। ਪੁਲਸ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਨੇ ਤਸਵੀਰ ਖਿੱਚ ਕੇ OLX ’ਤੇ ਪਾਈ ਸੀ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਕਰੀ ਦੀ ਪੇਸ਼ਕਸ਼ ਕਰਨ ਵਾਲੇ ਵਿਅਕਤੀ ਦਾ ਨਾਮ ਲਕਸ਼ਮੀ ਓਝਾ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਬਾਬਾ ਰਾਮ ਸਿੰਘ ਜੀ ਬਾਰੇ ਸੁਣ ਭਾਵੁਕ ਹੋਏ ਪਹਿਲਵਾਨ ਬਜਰੰਗ ਪੂਨੀਆ, ਸਰਕਾਰ ਨੂੰ ਕੀਤੀ ਅਪੀਲ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਕਾਰੋਬਾਰੀ ਦੇ ਨਾਬਾਲਗ ਪੁੱਤ 'ਤੇ ਡਿਲਿਵਰੀ ਬੁਆਏ ਦੀ ਸਕੂਟੀ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
NEXT STORY