ਨਵੀਂ ਦਿੱਲੀ–ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੱਧ ਪ੍ਰਦੇਸ਼ ਦੀਆਂ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਦੀ ਪਾਰਟੀ ਨਾਲ ਗੱਠਜੋੜ ਨਾ ਕਰਨ ਦੇ ਬਸਪਾ ਮੁਖੀ ਮਾਇਆਵਤੀ ਦੇ ਫੈਸਲੇ ਦਾ ਕਾਂਗਰਸ ਦੀਆਂ ਸੰਭਾਵਨਾਵਾਂ ’ਤੇ ਅਸਰ ਨਹੀਂ ਪਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਬਸਪਾ ਨਾਲ ਆ ਸਕਦੀ ਹੈ। ਮਾਇਆਵਤੀ ਨੇ ਕੁਝ ਦਿਨ ਪਹਿਲਾਂ ਹੀ ਕਿਹਾ ਸੀ ਕਿ ਉਹ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਨਾਲ ਗੱਠਜੋੜ ਨਹੀਂ ਕਰੇਗੀ। ਉਨ੍ਹਾਂ ਦੇ ਫੈਸਲੇ ਨੂੰ ਭਾਜਪਾ ਖਿਲਾਫ ਵਿਰੋਧੀ ਧਿਰ ਦੇ ਮਹਾਗੱਠਜੋੜ ਬਣਾਉਣ ਦੇ ਯਤਨਾਂ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
‘ਹਿੰਦੋਸਤਾਨ ਟਾਈਮਜ਼ ਲੀਡਰਸ਼ਿਪ ਸਮਿਟ’ ਵਿਚ ਰਾਹੁਲ ਨੇ ਕਿਹਾ ਕਿ ਮੈਨੂੰ ਲੱਗਦਾ ਕਿ ਮੱਧ ਪ੍ਰਦੇਸ਼ ਵਿਚ ਬਸਪਾ ਦੇ ਗੱਠਜੋੜ ਨਾ ਕਰਨ ਨਾਲ ਸਾਡੇ ’ਤੇ ਕੋਈ ਉਲਟ ਅਸਰ ਹੋ ਰਿਹਾ ਹੈ। ਫਿਲਹਾਲ ਰਾਹੁਲ ਨੇ ਇਹ ਵੀ ਕਿਹਾ ਕਿ ਜੇਕਰ ਗੱਠਜੋੜ ਹੁੰਦਾ ਤਾਂ ਬਿਹਤਰ ਹੁੰਦਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਅਤੇ ਤੇਲੰਗਾਨਾ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਜਿੱਤ ਹਾਸਲ ਕਰੇਗੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਜੇਕਰ ਸਹਿਯੋਗੀ ਪਾਰਟੀਆਂ ਚਾਹੁਣਗੀਆਂ ਤਾਂ ਉਹ ਪ੍ਰਧਾਨ ਮੰਤਰੀ ਜ਼ਰੂਰ ਬਣਨਗੇ।
ਨਰਸਿੰਘ ਨੇ ਏ. ਐੱਸ. ਜੀ. ਅਹੁਦੇ ਤੋਂ ਦਿੱਤਾ ਅਸਤੀਫਾ
NEXT STORY