ਮੁੰਬਈ (ਭਾਸ਼ਾ) : ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ, ਜਿਸ ਵਿਚ ਉਸ ਨੇ ਖੇਤਰੀ ਪਾਸਪੋਰਟ ਦਫ਼ਤਰ ਤੋਂ ਆਪਣਾ ਪਾਸਪੋਰਟ ਮੁਅੱਤਲ ਕਰਨ ਨਾਲ ਸਬੰਧਤ ਰਿਕਾਰਡ ਮੰਗਿਆ ਸੀ।
ਕਰੋੜਾਂ ਡਾਲਰ ਦੇ ਪੰਜਾਬ ਨੈਸ਼ਨਲ ਬੈਂਕ (ਪੀਐੱਨਬੀ) ਘੁਟਾਲੇ ਦੇ ਦੋਸ਼ੀ ਚੋਕਸੀ ਨੇ ਦਾਅਵਾ ਕੀਤਾ ਹੈ ਕਿ ਉਹ ਭਾਰਤ ਵਾਪਸ ਨਹੀਂ ਆ ਸਕਦਾ, ਕਿਉਂਕਿ ਉਸ ਦਾ ਪਾਸਪੋਰਟ 'ਭਾਰਤ ਦੀ ਸੁਰੱਖਿਆ ਨੂੰ ਖ਼ਤਰੇ' ਦੇ ਆਧਾਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ, ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਕੇਸਾਂ ਲਈ ਵਿਸ਼ੇਸ਼ ਜੱਜ ਐੱਸਐੱਮ ਮੇਨਜੋਗੇ ਨੇ ਇਹ ਫੈਸਲਾ ਕਰਨ ਲਈ ਸਬੰਧਤ ਜਾਂਚ ਫਾਈਲਾਂ ਦੀਆਂ ਕਾਪੀਆਂ ਦੀ ਮੰਗ ਕੀਤੀ ਕਿ ਕੀ ਚੋਕਸੀ ਨੂੰ ਭਗੌੜਾ ਆਰਥਿਕ ਅਪਰਾਧੀ (ਐੱਫਈਓ) ਐਲਾਨ ਕਰਨ ਲਈ ਲੋੜੀਂਦੇ ਆਧਾਰ ਹਨ ਜਾਂ ਨਹੀਂ।
ਇਹ ਵੀ ਪੜ੍ਹੋ : ਰਾਸ਼ਟਰਪਤੀ ਮੁਰਮੂ ਵੱਲੋਂ ਭਾਰਤੀ ਓਲੰਪਿਕ ਦਲ ਨਾਲ ਮੁਲਾਕਾਤ, ਖਿਡਾਰੀਆਂ ਦੇ ਪ੍ਰਦਰਸ਼ਨ ਦੀ ਕੀਤੀ ਤਾਰੀਫ਼
ਐਡਵੋਕੇਟ ਵਿਜੇ ਅਗਰਵਾਲ ਰਾਹੀਂ ਦਾਇਰ ਕੀਤੀ ਗਈ ਚੋਕਸੀ ਦੀ ਅਰਜ਼ੀ 'ਚ ਕਿਹਾ ਗਿਆ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਸ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨ ਕਰਨ ਲਈ ਅਦਾਲਤ ਤੱਕ ਪਹੁੰਚ ਕੀਤੀ ਹੈ ਅਤੇ 'ਮਾਮਲੇ ਦੇ ਨਿਰਪੱਖ ਫੈਸਲੇ ਲਈ' ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਜ਼ਰੂਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਹਾਰ 'ਚ ਭਾਜਪਾ ਦੇ ਸਥਾਨਕ ਨੇਤਾ ਦੀ ਗੋਲੀ ਮਾਰ ਕੇ ਹੱਤਿਆ
NEXT STORY