ਲੰਡਨ - ਬ੍ਰਿਟੇਨ ਦੀ ਇਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦਾ ਰਿਮਾਂਡ 24 ਮਾਰਚ ਤੱਕ ਵਧਾ ਦਿੱਤਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ (ਪੀ. ਐੱਨ. ਬੀ.) ਨਾਲ ਲਗਭਗ 2 ਅਰਬ ਡਾਲਰ ਦਾ ਘਪਲਾ ਅਤੇ ਮਨੀ ਲਾਂਡਰਿੰਗ ਦੇ ਸਿਲਸਿਲੇ ਵਿਚ ਭਾਰਤ ਦੇ ਹਵਾਲੇ ਕੀਤੇ ਜਾਣ ਦੇ ਮਾਮਲੇ ਨੂੰ ਅਦਾਲਤ ’ਚ ਚੁਣੌਤੀ ਦਿੱਤੀ ਹੈ। ਨੀਰਵ ਮੋਦੀ ਮੰਗਲਵਾਰ ਨੂੰ ਲੰਡਨ ਦੀ ਵੈਸਟਮਿੰਸਟਰ ਮੈਜਿਸਟਰੇਟ ਅਦਾਲਤ ਵਿਚ ਸੁਣਵਾਈ ਲਈ ਦੱਖਣ-ਪੱਛਮੀ ਲੰਡਨ ਵਿਚ ਵੈਂਡਸਵਰਕਥ ਜੇਲ ਤੋਂ ਵੀਡੀਓ ਲਿੰਕ ਰਾਹੀਂ ਪੇਸ਼ ਹੋਇਆ। ਨੀਰਵ ਮੋਦੀ ਦੀ ਹਵਾਲਗੀ ਦੇ ਮਾਮਲੇ ’ਚ ਸੁਣਵਾਈ 11 ਮਈ ਤੋਂ 5 ਦਿਨ ਤੱਕ ਚੱਲੇਗੀ।
ਔਰਤਾਂ ਲਈ ਸ਼ਰਾਬ ਦੀਆਂ ਵੱਖਰੀਆਂ ਦੁਕਾਨਾਂ ਖੋਲ੍ਹੇਗੀ ਮੱਧ ਪ੍ਰਦੇਸ਼ ਸਰਕਾਰ
NEXT STORY