ਸਾਬਰਕਾਂਠਾ- ਗੁਜਰਾਤ ਦੇ ਸਾਬਰਕਾਂਠਾ ਜ਼ਿਲ੍ਹੇ ਵਿਚ ਇਕ ਵਿਅਕਤੀ ਅਤੇ ਉਸ ਦੀ ਪਤਨੀ ਨੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਐਤਵਾਰ ਨੂੰ ਦੱਸਿਆ ਕਿ ਜੋੜੇ ਦੇ ਤਿੰਨ ਨਾਬਾਲਗ ਬੱਚਿਆਂ ਨੇ ਵੀ ਜ਼ਹਿਰੀਲਾ ਪਦਾਰਥ ਖਾਧਾ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਵਡਾਲੀ ਕਸਬੇ ਵਿਚ ਵਾਪਰੀ ਇਸ ਘਟਨਾ ਦੇ ਪਿੱਛੇ ਦਾ ਅਸਲ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਵਡਾਲੀ ਪੁਲਸ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਜੋੜੇ, ਉਨ੍ਹਾਂ ਦੇ ਦੋ ਪੁੱਤਰਾਂ ਅਤੇ ਇਕ ਧੀ ਨੂੰ ਸ਼ਨੀਵਾਰ ਸਵੇਰੇ ਉਲਟੀਆਂ ਹੋਣ ਲੱਗੀਆਂ, ਜਿਸ ਤੋਂ ਬਾਅਦ ਗੁਆਂਢੀਆਂ ਨੇ ਐਂਬੂਲੈਂਸ ਬੁਲਾਈ ਅਤੇ ਪਰਿਵਾਰ ਦੇ 5 ਜੀਆਂ ਨੂੰ ਇਲਾਜ ਲਈ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ।
ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਦੁਪਹਿਰ ਦੇ ਸਮੇਂ ਹਿੰਮਤਨਗਰ ਦੇ ਸਿਵਲ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਬਾਅਦ ਵਿਚ ਇਲਾਜ ਦੌਰਾਨ ਜੋੜੇ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਵਡਾਲੀ ਪੁਲਸ ਥਾਣੇ ਵਿਚ ਦੁਰਘਟਨਾਵੰਸ਼ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪਰਿਵਾਰ ਨੇ ਅਜਿਹਾ ਕਦਮ ਕਿਉਂ ਚੁੱਕਿਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੀ ਪਛਾਣ ਵਿਨੂੰ ਸਾਗਰ (42) ਅਤੇ ਉਨ੍ਹਾਂ ਦੀ ਪਤਨੀ ਕੋਕੀਲਾਬਨੇ (40) ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਦੇ ਬੱਚਿਆਂ- 19 ਸਾਲਾ ਧੀ ਅਤੇ 17 ਅਤੇ 18 ਸਾਲ ਦੇ ਪੁੱਤਾਂ ਦਾ ਇਲਾਜ ਜਾਰੀ ਹੈ।
ਹਵਾਈ ਅੱਡੇ 'ਤੇ ਹੋਈ ਹੈਰਾਨੀਜਨਕ ਘਟਨਾ ; ਯਾਤਰੀ ਨੇ ਅਜਿਹੀ ਥਾਂ ਲੁਕੋਇਆ ਕਰੋੜਾਂ ਦਾ ਸੋਨਾ ਕਿ...
NEXT STORY