ਦੇਵਰੀਆ (ਉੱਤਰ ਪ੍ਰਦੇਸ਼), (ਭਾਸ਼ਾ) : ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਦੇ ਮਹਿਰੌਨਾ ਸਥਿਤ ਪੰਡਿਤ ਦੀਨਦਿਆਲ ਉਪਾਧਿਆਏ ਆਸ਼ਰਮ ਮੈਥਡ ਇੰਟਰ ਕਾਲਜ ਵਿਚ ਭੋਜਨ ਦੇ ਜ਼ਹਿਰ ਕਾਰਨ ਬੱਚਿਆਂ ਦੇ ਬੀਮਾਰ ਹੋਣ ਦੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪਹਿਲੀ ਨਜ਼ਰੇ ਦੋਸ਼ੀ ਪਾਏ ਜਾਣ 'ਤੇ ਭੋਜਨ ਦੀ ਸਪਲਾਈ ਕਰਨ ਵਾਲੇ ਠੇਕੇਦਾਰ ਨੂੰ ਨੋਟਿਸ ਦੇ ਕੇ ਜਵਾਬ ਮੰਗਿਆ ਗਿਆ ਹੈ।
ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸੋਮਵਾਰ ਸਵੇਰੇ ਸਕੂਲ ਦੇ ਕਰੀਬ 80 ਵਿਦਿਆਰਥੀਆਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜ਼ਿਲ੍ਹਾ ਸਮਾਜ ਕਲਿਆਣ ਅਧਿਕਾਰੀ ਲਾਲ ਬਹਾਦੁਰ ਨੇ ਮੰਗਲਵਾਰ ਨੂੰ ਦੱਸਿਆ ਕਿ ਬੇਹਾ ਭੋਜਨ ਖਾਣ ਦੇ ਮਾਮਲੇ ਵਿਚ 59 ਬੱਚੇ ਮਹਾਰਿਸ਼ੀ ਦੇਵਰਾਹ ਬਾਬਾ ਮੈਡੀਕਲ ਕਾਲਜ ਵਿਚ ਦਾਖ਼ਲ ਹਨ ਅਤੇ ਪੂਰੀ ਤਰ੍ਹਾਂ ਤੰਦਰੁਸਤ ਹਨ ਪਰ ਸਾਵਧਾਨੀ ਵਜੋਂ ਉਨ੍ਹਾਂ ਨੂੰ ਇਕ ਦਿਨ ਹੋਰ ਡਾਕਟਰਾਂ ਦੀ ਨਿਗਰਾਨੀ ਵਿਚ ਰੱਖਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬੱਚਿਆਂ ਨੂੰ ਬੁੱਧਵਾਰ ਨੂੰ ਉਨ੍ਹਾਂ ਦੇ ਘਰ ਭੇਜ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਘਰ ਖ਼ਰੀਦਣ ਵਾਲਿਆਂ ਨੂੰ ਵੱਡੀ ਰਾਹਤ, ਪ੍ਰਾਪਰਟੀ ਟੈਕਸ ਪ੍ਰਸਤਾਵ 'ਚ ਬਦਲਾਅ ਕਰ ਸਕਦੀ ਹੈ ਕੇਂਦਰ ਸਰਕਾਰ
ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜੇਕਰ ਪਹਿਲੀ ਨਜ਼ਰੇ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਫੂਡ ਸਪਲਾਈ ਕਰਨ ਵਾਲੇ ਠੇਕੇਦਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਦੇਵਰੀਆ ਦੇ ਜ਼ਿਲ੍ਹਾ ਮੈਜਿਸਟਰੇਟ ਦਿਵਿਆ ਮਿੱਤਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੱਚਿਆਂ ਦੀ ਹਾਲਤ ਆਮ ਵਾਂਗ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਦਾਲਤ ਨੇ ਸਾਬਕਾ ਪਤੀ ਨੂੰ ਬਦਨਾਮ ਕਰਨ 'ਤੇ ਔਰਤ ਨੂੰ 15 ਲੱਖ ਰੁਪਏ ਦੇਣ ਦਾ ਦਿੱਤਾ ਹੁਕਮ
NEXT STORY