ਮਹਾਰਾਸ਼ਟਰ : ਮਹਾਰਾਸ਼ਟਰ ਤੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੇ ਪੁਣੇ ਅਤੇ ਪਿੰਪਰੀ-ਚਿੰਚਵਾੜ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਜ਼ਹਿਰੀਲੀ ਸ਼ਰਾਬ ਯੋਗੇਸ਼ ਵਾਨਖੇੜੇ ਨਾਮਕ ਵਿਅਕਤੀ ਦੁਆਰਾ ਤਿਆਰ ਕੀਤੀ ਗਈ ਸੀ। ਇਹ ਪੁਣੇ ਅਤੇ ਪਿੰਪਰੀ-ਚਿੰਚਵਾੜ ਦੇ ਵੱਖ-ਵੱਖ ਇਲਾਕਿਆਂ ਵਿੱਚ ਵੇਚੀ ਜਾਂਦੀ ਸੀ।
ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਮੀਂਹ
ਘਟਨਾ ਤੋਂ ਪਹਿਲਾ ਦਪੋਡੀ, ਫੁਗੇਵਾੜੀ, ਹਡਪਸਰ ਅਤੇ ਕਾਲੇ ਪਡਲ ਖੇਤਰਾਂ ਦੇ ਲੋਕਾਂ ਨੇ ਇਸ ਸ਼ਰਾਬ ਦਾ ਸੇਵਨ ਕੀਤਾ ਸੀ। ਸ਼ਰਾਬ ਪੀਣ ਤੋਂ ਥੋੜ੍ਹੀ ਦੇਰ ਬਾਅਦ ਉਕਤ ਇਲਾਕਿਆਂ ਵਿਚ ਹਫੜਾ-ਦਫੜੀ ਮਚ ਗਈ ਅਤੇ ਲੋਕਾਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ। ਇਸ ਦੌਰਾਨ ਉਨ੍ਹਾਂ ਦੇ ਮੂੰਹਾਂ ਵਿੱਚੋਂ ਝੱਗ ਨਿਕਲਣ ਲੱਗੀ, ਜਿਸ ਨਾਲ ਪੰਦਰਾਂ ਲੋਕਾਂ ਦੀ ਜਾਨ ਚਲੀ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਯੋਗੇਸ਼ ਵਾਨਖੇੜੇ, ਜੋ ਇੱਕ ਗੈਰ-ਕਾਨੂੰਨੀ ਸ਼ਰਾਬ ਵਪਾਰੀ ਹੈ, ਜਿਸਦੇ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਸਨ, ਨੂੰ ਤੁਰੰਤ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੀਲੀਭੀਤ 'ਚ ਵਾਪਰੀ ਵੱਡੀ ਵਾਰਦਾਤ: ਭਾਜਪਾ ਨੇਤਾ ਦੇ ਭਰਾ ਦਾ ਗੋਲੀ ਮਾਰ ਕੇ ਕਤਲ
NEXT STORY