ਨਵੀਂ ਦਿੱਲੀ : ਯੂਕ੍ਰੇਨ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਥੇ ਹੀ ਪੋਲੈਂਡ ਯੂਕ੍ਰੇਨ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤ ਦੀ ਮਦਦ ਕਰ ਰਿਹਾ ਹੈ। ਦਰਅਸਲ ਪੋਲੈਂਡ ਯੂਕ੍ਰੇਨ ਵਿਚ ਰੂਸੀ ਹਮਲੇ ਤੋਂ ਬਚ ਕੇ ਨਿਕਲਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਬਿਨਾਂ ਵੀਜ਼ਾ ਦੇ ਆਪਣੇ ਦੇਸ਼ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਦੇ ਰਿਹਾ ਹੈ। ਭਾਰਤ ਵਿਚ ਪੋਲੈਂਡ ਦੇ ਰਾਜਦੂਤ ਐਡਮ ਬੁਰਕੋਵਸਕੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ: ਯੂਕ੍ਰੇਨ ਸੰਕਟ 'ਤੇ ਸੁਰੱਖਿਆ ਪ੍ਰੀਸ਼ਦ 'ਚ ਭਾਰਤ ਨੇ ਇਕ ਵਾਰ ਫਿਰ ਵੋਟਿੰਗ ਤੋਂ ਬਣਾਈ ਦੂਰੀ
ਬੁਰਕੋਵਸਕੀ ਨੇ ਟਵਿੱਟਰ 'ਤੇ ਕਿਹਾ, 'ਪੋਲੈਂਡ, ਯੂਕ੍ਰੇਨ ਵਿਚ ਰੂਸੀ ਹਮਲੇ ਤੋਂ ਬਚ ਕੇ ਨਿਕਲਣ ਵਾਲੇ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਬਿਨਾਂ ਵੀਜ਼ਾ ਦੇ ਦਾਖ਼ਲ ਹੋਣ ਦੀ ਇਜਾਜ਼ਤ ਦੇ ਰਿਹਾ ਹੈ।' ਯੂਕ੍ਰੇਨ 'ਚ ਰੂਸੀ ਹਮਲੇ 'ਚ ਹੁਣ ਤੱਕ 14 ਬੱਚਿਆਂ ਸਮੇਤ 352 ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ ਅਤੇ 116 ਬੱਚਿਆਂ ਸਮੇਤ 1,684 ਲੋਕ ਜ਼ਖ਼ਮੀ ਹੋਏ ਹਨ। ਯੂਕ੍ਰੇਨ ਦੇ ਗ੍ਰਹਿ ਮੰਤਰਾਲਾ ਨੇ ਐਤਵਾਰ ਨੂੰ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਯੂਕ੍ਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਦੀ ਹੋ ਰਹੀ ਕੁੱਟਮਾਰ, ਪੁਲਸ ਦੇ ਜ਼ੁਲਮਾਂ ਦੀ ਵੀਡੀਓ ਆਈ ਸਾਹਮਣੇ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਯੂਕ੍ਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਕੁੱਟਮਾਰ, ਰਾਹੁਲ ਨੇ ਵੀਡੀਓ ਸਾਂਝੀ ਕਰ ਕਿਹਾ- ਤੁਰੰਤ ਕੱਢੇ ਸਰਕਾਰ
NEXT STORY