ਕਰਨਾਲ- ਹਰਿਆਣਾ ਦੇ ਕਰਨਾਲ 'ਚ ਇਕ ਨੌਜਵਾਨ ਦੇ ਕਤਲ ਮਾਮਲੇ 'ਚ ਲੋੜੀਂਦੇ 2 ਦੋਸ਼ੀ ਪੁਲਸ ਨਾਲ ਮੁਕਾਬਲੇ 'ਚ ਮਾਰੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਵੀਰਵਾਰ ਰਾਤ ਨੂੰ ਹਰਸ਼ ਅਤੇ ਬੀਰਬਲ ਨੂੰ ਪੁੱਛ-ਗਿੱਛ ਲਈ ਰੋਕਿਆ ਸੀ। ਪੁਲਸ ਨੇ ਕਿਹਾ ਕਿ ਦੋਸ਼ੀਆਂ ਨੇ ਪੁਲਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ਨੇ ਸਵੈ-ਰੱਖਿਆ 'ਚ ਜਵਾਬੀ ਕਾਰਵਾਈ ਕੀਤੀ।
ਜ਼ਖਮੀਆਂ ਦੋਸ਼ੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਦੋਵੇਂ ਵੀਰ ਉਰਫ਼ ਵੀਰੂ ਨਾਮੀ 28 ਸਾਲਾ ਨੌਜਵਾਨ ਦੇ ਕਤਲ ਮਾਮਲੇ 'ਚ ਦੋਸ਼ੀ ਸਨ। ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਕਰਨਾਲ 'ਚ 2 ਮੋਟਰਸਾਈਕਲ ਸਵਾਰਾਂ ਨੇ ਵੀਰੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
NEXT STORY