ਝਾਂਸੀ- ਉੱਤਰ ਪ੍ਰਦੇਸ਼ ਦੇ ਝਾਂਸੀ 'ਚ ਪੁਲਸ ਨੇ ਚਾਰ ਨੌਜਵਾਨਾਂ ਵਿਰੁੱਧ ਇਕ ਚੂਹੇ ਨੂੰ ਬੇਰਹਿਮੀ ਨਾਲ ਮਾਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਨੇ ਚੂਹੇ ਨੂੰ ਰੱਸੀ ਨਾਲ ਬੰਨ੍ਹ ਕੇ ਜ਼ਿੰਦਾ ਸਾੜਿਆ ਸੀ। ਦੋਸ਼ੀਆਂ 'ਚ ਜੁਨੈਦ ਕੁਰੈਸ਼ੀ, ਜ਼ੀਸ਼ਾਨ ਕੁਰੈਸ਼ੀ, ਆਸਿਫ ਕੁਰੈਸ਼ੀ ਅਤੇ ਸ਼ਫੀਫ ਸ਼ਾਮਲ ਹਨ। ਪੁਲਸ ਨੇ ਚਾਰਾਂ ਨੌਜਵਾਨਾਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 325 ਤਹਿਤ ਕੇਸ ਦਰਜ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਝਾਂਸੀ 'ਚ ਚਾਰ ਨੌਜਵਾਨਾਂ ਨੇ ਇਕ ਚੂਹੇ ਨੂੰ ਫੜ ਕੇ ਜ਼ਿੰਦਾ ਸਾੜ ਦਿੱਤਾ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਮੁੰਡਿਆਂ ਨੂੰ ਚੂਹੇ ਨੂੰ ਬੇਰਹਿਮੀ ਨਾਲ ਮਾਰਦੇ ਦਿਖਾਇਆ ਗਿਆ ਹੈ। ਵਾਇਰਲ ਵੀਡੀਓ ਦਾ ਨੋਟਿਸ ਲੈਂਦੇ ਹੋਏ, ਪੁਲਿਸ ਨੇ ਚਾਰਾਂ ਨੌਜਵਾਨਾਂ ਵਿਰੁੱਧ ਕੇਸ ਦਰਜ ਕੀਤਾ ਅਤੇ ਦੋਸ਼ੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਅਧਿਕਾਰੀ ਪ੍ਰਿਆ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਕ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਇਕ ਜ਼ਿੰਦਾ ਚੂਹੇ 'ਤੇ ਜਲਣਸ਼ੀਲ ਪਦਾਰਥ ਪਾ ਕੇ ਸਾੜਿਆ ਜਾ ਰਿਹਾ ਹੈ। ਵੀਡੀਓ ਦਾ ਨੋਟਿਸ ਲੈਂਦੇ ਹੋਏ, ਤੁਰੰਤ ਪੁਲਸ ਸਟੇਸ਼ਨ 'ਚ ਕੇਸ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੀਵਾਲੀ ਮੌਕੇ 7000 ਬੋਨਸ ਤੇ ਦੁੱਗਣੀ ਤਨਖ਼ਾਹ! 3.5 ਲੱਖ ਕਰਮਚਾਰੀਆਂ ਨੂੰ CM ਯੋਗੀ ਦਾ ਵੱਡਾ ਤੋਹਫ਼ਾ
NEXT STORY