ਨੈਸ਼ਨਲ ਡੈਸਕ- ਪੱਛਮੀ ਬੰਗਾਲ ਦੇ ਉੱਤਰ ਦਿਨਾਜਪੁਰ ਜ਼ਿਲ੍ਹੇ ਵਿੱਚ ਆਪਣੀ ਹੀ 12 ਸਾਲਾ ਭਤੀਜੀ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਪੁਲਸ ਨੇ ਮੁਕਾਬਲੇ 'ਚ ਢੇਰ ਕਰ ਦਿੱਤਾ ਹੈ। ਪੁਲਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਦਿਲੀਪ ਰਾਏ ਨੂੰ ਫੜਨ ਗਈ ਪੁਲਸ ਟੀਮ 'ਤੇ ਉਸ ਨੇ ਫਾਇਰਿੰਗ ਕਰ ਦਿੱਤੀ ਸੀ, ਜਿਸ ਤੋਂ ਬਾਅਦ ਪੁਲਸ ਦੀ ਜਵਾਬੀ ਕਾਰਵਾਈ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਵਿੱਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਪੁਲਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਮੁਲਜ਼ਮ ਦਿਲੀਪ ਰਾਏ ਰਾਏਗੰਜ ਦੇ ਗੌਰੀ ਗ੍ਰਾਮ ਪੰਚਾਇਤ ਖੇਤਰ ਵਿੱਚ ਛੁਪਿਆ ਹੋਇਆ ਹੈ। ਐਤਵਾਰ ਦੇਰ ਰਾਤ ਜਦੋਂ ਪੁਲਸ ਟੀਮ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀ, ਤਾਂ ਉਸ ਨੇ ਪੁਲਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਆਤਮ-ਰੱਖਿਆ 'ਚ ਚਲਾਈਆਂ ਗੋਲੀਆਂ ਨਾਲ ਰਾਏ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਏਗੰਜ ਮੈਡੀਕਲ ਕਾਲਜ ਅਤੇ ਹਸਪਤਾਲ ਲੈ ਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਦਾ ਘਰ ਝਾਰਖੰਡ ਵਿੱਚ ਹੈ ਅਤੇ ਉਹ ਬਿਹਾਰ ਸਰਹੱਦ ਦੇ ਰਸਤੇ ਬੰਗਾਲ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਸ਼ੁੱਕਰਵਾਰ ਨੂੰ ਕੁਲਿਕ ਨਦੀ ਦੇ ਨੇੜੇ ਜੰਗਲ ਵਿੱਚੋਂ 12 ਸਾਲਾ ਬੱਚੀ ਦੀ ਲਾਸ਼ ਬਰਾਮਦ ਹੋਈ ਸੀ। ਇਸ ਘਟਨਾ ਤੋਂ ਬਾਅਦ ਪੁਲਸ ਪਿਛਲੇ ਚਾਰ ਦਿਨਾਂ ਤੋਂ ਦਿਲੀਪ ਰਾਏ ਦੀ ਲਗਾਤਾਰ ਭਾਲ ਕਰ ਰਹੀ ਸੀ।
ਮੁੰਬਈ ਦੇ ਮੰਦਰ 'ਚ ਆਰਤੀ ਮਗਰੋਂ ਭੰਨਤੋੜ, 2 ਗ੍ਰਿਫ਼ਤਾਰ
NEXT STORY