ਸ਼ਿਮਲਾ—ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ 'ਚ ਪੁਲਸ ਨੇ ਅੱਜ ਭਾਵ ਐਤਵਾਰ ਲੋਕਾਂ ਨੂੰ ਬਰਫ ਨਾਲ ਢੱਕੇ ਇਲਾਕਿਆਂ ਅਤੇ ਉਚਾਈਆਂ ਵਾਲੀਆਂ ਥਾਵਾਂ 'ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਕੁੱਲੂ ਦੇ ਐੱਸ.ਪੀ. ਗੌਰਵ ਸਿੰਘ ਨੇ ਦੱਸਿਆ ਹੈ ਕਿ ਸ਼ਿਮਲਾ ਮੌਸਮ ਵਿਗਿਆਨ ਕੇਂਦਰ ਨੇ 12 ਤੋਂ 19 ਜਨਵਰੀ ਤੱਕ ਜ਼ਿਲੇ 'ਚ ਭਾਰੀ ਬਾਰਿਸ਼ ਅਤੇ ਬਰਫਬਾਰੀ ਦਾ ਅੰਦਾਜ਼ਾ ਜਤਾਇਆ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਲੋਕਾਂ ਨੂੰ ਉਚਾਈ ਵਾਲੀਆਂ ਥਾਵਾਂ 'ਤੇ ਜਾਣ ਨਹੀਂ ਜਾਣਾ ਚਾਹੀਦਾ ਹੈ, ਕਿਉਂਕਿ ਇਹ ਖਤਰਨਾਕ ਹੋ ਸਕਦਾ ਹੈ। ਕੁੱਲੂ ਪੁਲਸ ਨੇ ਟਵੀਟ ਕਰ ਕੇ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਸਥਿਤੀ 'ਚ ਟੋਲ ਫ੍ਰੀ ਨੰਬਰ 107 'ਤੇ ਫੋਨ ਕਰਨ ਦੀ ਸਲਾਹ ਦਿੱਤੀ ਹੈ।
ਤੇਜ਼ ਰਫਤਾਰ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 5 ਲੋਕ ਜ਼ਖਮੀ (ਵੀਡੀਓ)
NEXT STORY