ਨੈਸ਼ਨਲ ਡੈਸਕ: ਕਿਸਾਨਾਂ ਵੱਲੋਂ ਐੱਮ.ਐੱਸ.ਪੀ., ਕਰਜ਼ਾ ਮੁਆਫ਼ੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਦਿੱਲੀ ਕੂਚ ਦਾ ਸੱਦਾ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਕੇ ਭਾਰੀ ਪੁਲਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਇਸ ਨੂੰ ਲੈ ਕੇ ਕਿਸਾਨਾਂ ਅਤੇ ਪੁਲਸ ਪ੍ਰਸ਼ਾਸਨ ਵਿਚਾਲੇ ਮੰਗਲਵਾਰ ਸਾਰਾ ਦਿਨ ਜੱਦੋ-ਜਹਿਦ ਜਾਰੀ ਰਹੀ ਜੋ ਅੱਧੀ ਰਾਤ ਤਕ ਵੀ ਜਾਰੀ ਹੈ। ਕੁਝ ਦੇਰ ਪਹਿਲਾਂ ਹੀ ਸ਼ੰਭੂ ਬਾਰਡਰ 'ਤੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ।
ਰਾਤ ਨੂੰ ਵੀ ਜਾਰੀ ਹੈ ਜਾਂਚ
ਦਿੱਲੀ ਪੁਲਸ ਵੱਲੋਂ ਨਾਕੇਬੰਦੀ ਕਰ ਕੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਲਾਕੇ ਵਿਚ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਸੂਚਨਾ ਦਿੱਤੀ ਜਾ ਰਹੀ ਹੈ ਕਿ ਇੱਥੇ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਈ ਗਈ ਹੈ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਅਨੁਰਾਗ ਠਾਕੁਰ ਦੀ ਕਿਸਾਨਾਂ ਨੂੰ ਅਪੀਲ- 'ਭੰਨਤੋੜ ਕਿਸੇ ਸਮੱਸਿਆ ਦਾ ਹੱਲ ਨਹੀਂ, ਸਰਕਾਰ ਨਾਲ ਕਰੋ ਗੱਲਬਾਤ'(ਵੀਡੀਓ)
ਟਿਕਰੀ ਬਾਰਡਰ ਨੂੰ ਬੰਦ ਕਰਨ ਦਾ ਕੰਮ ਵੀ ਅੱਧੀ ਰਾਤ ਤਕ ਜਾਰੀ
ਟਿਕਰੀ ਬਾਰਡਰ 'ਤੇ ਵੀ ਕਿਸਾਨਾਂ ਨੂੰ ਰੋਕਣ ਲਈ ਅੱਧੀ ਰਾਤ ਤਕ ਹੀਲੇ ਕੀਤੇ ਜਾ ਰਹੇ ਹਨ। ਪੁਲਸ ਦੀ ਮੌਜੂਦਗੀ ਵਿਚ ਉੱਥੇ ਰੁਕਾਵਟਾਂ ਬਣਾਉਣ ਦਾ ਕੰਮ ਜਾਰੀ ਹੈ। ਬੈਰੀਕੇਡਿੰਗ ਤੋਂ ਬਾਅਦ ਸਿਮੰਟ ਨਾਲ ਬੈਰੀਕੇਡਿੰਗ ਨੂੰ ਪੱਕਾ ਕੀਤੇ ਜਾਣ ਦਾ ਕੰਮ ਜਾਰੀ ਹੈ। ਉੱਥੇ ਹੀ ਕਿਸਾਨਾਂ ਨੂੰ ਰੋਕਣ ਲਈ ਨੁਕੀਲੀਆਂ ਤਾਰਾਂ ਵੀ ਲਗਾਈਆਂ ਗਈਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਲਕਿਸ ਬਾਨੋ ਕੇਸ: ਗੁਜਰਾਤ ਸਰਕਾਰ ਨੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਅਦਾਲਤ ਦਾ ਕੀਤਾ ਰੁਖ
NEXT STORY