ਸ਼੍ਰੀਨਗਰ- ਜੰਮੂ ਅਤੇ ਕਸ਼ਮੀਰ ਪੁਲਸ ਨੇ ਅੱਜ ਸ਼ਹਿਰ ਨੂੰ ਸੁਰੱਖਿਅਤ ਰੱਖਣ 'ਚ ਮਦਦ ਕਰਨ ਲਈ ਦੁਕਾਨਦਾਰਾਂ ਨੂੰ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਅਪੀਲ ਕੀਤੀ ਹੈ। ਜੰਮੂ ਦੇ ਪੁਲਸ ਡਾਇਰੈਕਟਰ ਐੱਮ. ਕੇ. ਸਿਨਹਾਂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਪੋਸਟ 'ਚ ਇਹ ਅਪੀਲ ਕੀਤੀ ਹੈ।

ਉਨ੍ਹਾਂ ਨੇ ਲਿਖਿਆ ਹੈ, ''ਮੈਂ ਜੰਮੂ ਸ਼ਹਿਰ ਦੀਆਂ ਸਾਰੀਆਂ ਮਾਰਕੀਟ ਐਸੋਸ਼ੀਏਸ਼ਨ ਨੂੰ ਅਪੀਲ ਕਰਦਾ ਹਾਂ ਕਿ ਸੁਰੱਖਿਆ ਲਈ ਸੀ. ਸੀ. ਟੀ. ਵੀ. ਕੈਮਰੇ ਲਗਾਉਣ। ਉਨ੍ਹਾਂ ਨੇ ਇਹ ਵੀ ਲਿਖਿਆ ਇਸ ਤੋਂ ਸ਼ਹਿਰ ਨੂੰ ਸੁਰੱਖਿਅਤ ਰੱਖਣ 'ਚ ਮਦਦ ਮਿਲੇਗੀ।ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ ਬੱਸ ਸਟੈਂਡ 'ਤੇ ਗ੍ਰੇਨੇਡ ਹਮਲਾ ਹੋਇਆ, ਜਿਸ 'ਚ ਹੁਣ ਤੱਕ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਇਸ ਹਮਲੇ ਦੇ ਦੋਸ਼ੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
ਸਕੂਲ ਜਾਣ ਲਈ ਕਿਸੇ 'ਤੇ ਨਿਰਭਰ ਹੋਣਾ ਕੁੜੀਆਂ ਲਈ ਸਭ ਤੋਂ ਵੱਡੀ ਰੁਕਾਵਟ : ਅਧਿਐਨ
NEXT STORY