ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੀ ਵਿਜੇਪੁਰ ਤਹਿਸੀਲ ਦੇ ਕੌਲਪੁਰ ਪਿੰਡ ਵਿੱਚ ਅੱਧੀ ਰਾਤੀਂ 1:30 ਵਜੇ ਦੇ ਕਰੀਬ ਇੱਕ ਸਨਸਨੀਖੇਜ਼ ਘਟਨਾ ਵਾਪਰੀ, ਜਿੱਥੇ ਇੱਕ ਵਿਅਕਤੀ ਨੇ ਇੱਕ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ। ਉਕਤ ਵਿਅਕਤੀ ਨੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਘੱਟੋ-ਘੱਟ 5 ਤੋਂ 6 ਪਵਿੱਤਰ ਪੰਨਿਆਂ ਨੂੰ ਅਗਨ ਭੇਂਟ ਕਰ ਦਿੱਤਾ। ਇਸ ਸ਼ਰਮਨਾਕ ਘਟਨਾ ਕਾਰਨ ਸਿੱਖ ਭਾਈਚਾਰੇ 'ਚ ਕਾਫ਼ੀ ਗੁੱਸਾ ਦੇਖਿਆ ਜਾ ਰਿਹਾ ਹੈ।
ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਤੁਰੰਤ ਕਾਰਵਾਈ ਕਰਦਿਆਂ ਜੰਮੂ ਸਾਂਬਾ ਕਠੂਆ ਰੇਂਜ ਦੇ ਡੀ.ਆਈ.ਜੀ. ਸ਼ਿਵ ਕੁਮਾਰ ਦੀ ਅਗਵਾਈ ਹੇਠ ਪੁਲਸ ਨੇ ਮੁਲਜ਼ਮ ਮਨਜੀਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਕੌਲਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਸ ਨੇ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕਾਰਵਾਈ ਕੀਤੀ।
ਇਹ ਵੀ ਪੜ੍ਹੋ- ਸਟੂਡੈਂਟ ਵੀਜ਼ਾ 'ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਨੂੰ ਹੋਈ 11 ਸਾਲ ਦੀ ਕੈਦ ! ਕਾਰਾ ਜਾਣ ਰਹਿ ਜਾਓਗੇ ਹੈਰਾਨ
ਡੀ.ਆਈ.ਜੀ. ਸ਼ਿਵ ਕੁਮਾਰ ਨੇ ਸਿੱਖ ਭਾਈਚਾਰੇ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ ਵਿਵਸਥਾ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦੀ ਤੋਂ ਜਲਦੀ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਸਜ਼ਾ ਦਿੱਤੀ ਜਾਵੇਗੀ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕੰਮ ਕਰਨ ਬਾਰੇ ਸੋਚ ਵੀ ਨਾ ਸਕੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਜ 1GB ਡੇਟਾ ਦੀ ਕੀਮਤ ਇੱਕ ਕੱਪ ਚਾਹ ਤੋਂ ਵੀ ਘੱਟ: PM ਨਰਿੰਦਰ ਮੋਦੀ
NEXT STORY