ਜੈਪੁਰ (ਭਾਸ਼ਾ)- ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲੇ ਦੀ ਪੁਲਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 40.30 ਕਿਲੋ ਅਫੀਮ ਬਰਾਮਦ ਕੀਤੀ ਹੈ। ਇਸ ਮਾਮਲੇ 'ਚ 2 ਕਥਿਤ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ 2.35 ਕਰੋੜ ਰੁਪਏ ਹੈ। ਪੁਲਸ ਅਨੁਸਾਰ ਥਾਣਾ ਸੰਗਰੀਆ ਦੇ ਐੱਸ. ਐੱਚ. ਓ. ਧਰਮਪਾਲ ਸਿੰਘ ਨੇ ਗਸ਼ਤ ਦੌਰਾਨ ਚੌਟਾਲਾ-ਹਨੂੰਮਾਨਗੜ੍ਹ ਰੋਡ 'ਤੇ ਪਿੰਡ ਰਤਨਪੁਰਾ ਵਲੋਂ ਆ ਰਹੇ ਇਕ ਕੈਂਟਰ ਵਾਹਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ 'ਚੋਂ 40 ਕਿਲੋ 300 ਗ੍ਰਾਮ ਅਫੀਮ ਬਰਾਮਦ ਹੋਈ।
ਇਸ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਮਨਾਈ ਹੋਲੀ, ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ
ਪੁਲਸ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਗਰੋਂ ਗੱਡੀ 'ਚ ਸਵਾਰ ਪੰਜਾਬ ਵਾਸੀ ਰਣਵੀਰ ਬਿਸ਼ਨੋਈ (46) ਤੇ ਮਿਥਿਲੇਸ਼ ਪਾਂਡੇ (38) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਸਰਕਾਰੀ ਬਿਆਨ ਦੇ ਅਨੁਸਾਰ ਇਸ ਮਾਮਲੇ 'ਚ ਸੰਗਰੀਆ ਪੁਲਸ ਸਟੇਸ਼ਨ 'ਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਇਕ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਮਾਮਲੇ ਦੀ ਅਗਾਊਂ ਤਫਤੀਸ਼ ਟਾਊਨ ਪੁਲਸ ਅਧਿਕਾਰੀ ਵਲੋਂ ਕੀਤੀ ਜਾ ਰਹੀ ਹੈ।
ਬਿਆਨ ਅਨੁਸਾਰ ਇਹ ਕਾਰਵਾਈ ਪੁਲਸ ਇੰਸਪੈਕਟਰ ਜਨਰਲ ਓਮ ਪ੍ਰਕਾਸ਼ ਤੇ ਹਨੂੰਮਾਨਗੜ੍ਹ ਦੇ ਪੁਲਸ ਸੁਪਰਡੈਂਟ ਵਿਕਾਸ ਸਾਂਗਵਾਨ ਦੀਆਂ ਹਦਾਇਤਾਂ 'ਤੇ ਕੀਤੀ ਜਾ ਰਹੀ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗੈਰ-ਕਾਨੂੰਨੀ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਇਕ-ਇਕ ਕਰਕੇ ਨਦੀ 'ਚ ਡੁੱਬ ਗਏ 4 ਨੌਜਵਾਨ, ਹੋਲੀ ਮੌਕੇ ਵਾਪਰੀ ਦੁਖਦਾਈ ਘਟਨਾ
NEXT STORY