ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਨਵੇਂ ਸਾਲ ਦੀ ਪਾਰਟੀ ਦੌਰਾਨ ਇਕ ਹੋਟਲ ਮੈਨੇਜਰ ਦੇ ਕਤਲ ਕਰਨ ਦੇ ਦੋਸ਼ ਵਿਚ ਇਕ ਪੁਲਸ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਕ ਹੋਰ ਨੂੰ ਹਿਰਾਸਤ 'ਚ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਅਨੂਪ ਕੁਮਾਰ ਅਤੇ ਅਮਿਤ ਕੁਮਾਰ ਚੰਬਾ ਜ਼ਿਲ੍ਹੇ 'ਚ ਕਾਂਸਟੇਬਲ ਵਜੋਂ ਤਾਇਨਾਤ ਸਨ ਜਦੋਂਕਿ ਪੀੜਤ ਦੀ ਪਛਾਣ ਹੋਟਲ ਮੈਨੇਜਰ ਰਜਿੰਦਰ ਕੁਮਾਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਨਵੇਂ ਸਾਲ ਦੀ ਪਾਰਟੀ ਦੌਰਾਨ ਵਾਪਰੀ ਜਦੋਂ ਤਿੰਨ ਪੁਲਸ ਮੁਲਾਜ਼ਮ ਚੰਬਾ ਦੇ ਬਨੀਖੇਤ ਸਥਿਤ ਇਕ ਹੋਟਲ ਵਿਚ ਗਏ ਹੋਏ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਅਨੂਪ ਅਤੇ ਅਮਿਤ ਦੀ ਰਜਿੰਦਰ ਅਤੇ ਸਚਿਨ ਨਾਮਕ ਹੋਟਲ ਦੇ ਕਰਮੀ ਨਾਲ ਬਹਿਸ ਹੋਈ ਅਤੇ ਇਸ ਦੌਰਾਨ ਰਜਿੰਦਰ, ਅਨੂਪ ਅਤੇ ਸਚਿਨ ਹੋਟਲ ਦੀ ਪਾਰਕਿੰਗ ਤੋਂ ਹੇਠਾਂ ਡਿੱਗ ਕੇ ਜ਼ਖਮੀ ਹੋ ਗਏ। ਅਨੂਪ ਅਤੇ ਸਚਿਨ ਦੀਆਂ ਹੱਡੀਆਂ ਟੁੱਟ ਗਈਆਂ ਅਤੇ ਰਜਿੰਦਰ ਕੁਮਾਰ ਦੀ ਮੌਤ ਹੋ ਗਈ। ਪੁਲਸ ਸੁਪਰਡੈਂਟ (SP) ਅਭਿਸ਼ੇਕ ਯਾਦਵ ਨੇ ਕਿਹਾ ਕਿ ਅਮਿਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਅਨੂਪ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਰਸਮੀ ਤੌਰ 'ਤੇ ਗ੍ਰਿਫਤਾਰ ਕੀਤਾ ਜਾਵੇਗਾ। ਤੀਜੇ ਪੁਲਸ ਮੁਲਾਜ਼ਮ ਦੀ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਤੋਂ ਬਾਅਦ ਰਜਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ ਨੂੰ ਕੁਝ ਘੰਟਿਆਂ ਲਈ ਜਾਮ ਕਰਕੇ ਸੜਕ ’ਤੇ ਆਵਾਜਾਈ ਵਿਚ ਵਿਘਨ ਪਾਇਆ। ਐਸ. ਪੀ ਅਭਿਸ਼ੇਕ ਯਾਦਵ ਨੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਐਸ. ਪੀ ਨੇ ਦੱਸਿਆ ਕਿ ਮੁਲਜ਼ਮ ਚੰਬਾ ਵਿਚ ਤਾਇਨਾਤ ਸਨ ਅਤੇ ਉਨ੍ਹਾਂ ਨੂੰ ਡਿਊਟੀ ਲਈ ਡਲਹੌਜੀ ਭੇਜਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਆਪਣੀ ਡਿਊਟੀ ਤੋਂ ਵਾਪਸ ਆਉਂਦੇ ਸਮੇਂ ਉਹ ਉਸ ਹੋਟਲ 'ਚ ਗਿਆ ਜਿੱਥੇ ਇਹ ਘਟਨਾ ਵਾਪਰੀ ਸੀ। ਅਸੀਂ ਸੀਸੀਟੀਵੀ ਫੁਟੇਜ ਵੀ ਦੇਖੀ ਹੈ, ਜਿਸ ਵਿਚ ਅਸੀਂ ਦੇਖ ਸਕਦੇ ਹਾਂ ਕਿ ਝਗੜਾ ਹੋਇਆ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਸਰਕਾਰ ਨੇ Tata Motors ਅਤੇ M&M ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ
NEXT STORY