ਨਵੀਂ ਦਿੱਲੀ- ਪੁਲਸ 'ਚ ਭਰਤੀ ਹੋਣ ਦਾ ਸੁਫ਼ਨਾ ਵੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਮੱਧ ਪ੍ਰਦੇਸ਼ ਸਟਾਫ ਸਿਲੈਕਸ਼ਨ ਬੋਰਡ (MPESB) ਨੇ ਆਬਕਾਰੀ ਕਾਂਸਟੇਬਲ (Excise Constable) ਦੇ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 1 ਮਾਰਚ 2025 ਤੱਕ ਅਪਲਾਈ ਕਰ ਸਕਦੇ ਹਨ।
ਭਰਤੀ ਡਿਟੇਲ
ਮੱਧ ਪ੍ਰਦੇਸ਼ ਐਕਸਾਈਜ਼ ਕਾਂਸਟੇਬਲ ਦੀ ਇਹ ਭਰਤੀ ਆਬਕਾਰੀ ਵਿਭਾਗ ਲਈ ਹੈ। ਇਸ ਲਈ ਕੁੱਲ 253 ਅਹੁਦੇ ਭਰੇ ਜਾਣਗੇ।
ਯੋਗਤਾ
ਮੱਧ ਪ੍ਰਦੇਸ਼ ਵਿਚ ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਦੀ ਪ੍ਰੀਖਿਆ ਪਾਸ ਕਰਨੀ ਚਾਹੀਦੀ ਹੈ। ਉਮੀਦਵਾਰਾਂ ਲਈ ਵਿਦਿਅਕ ਯੋਗਤਾ ਤੋਂ ਇਲਾਵਾ ਸਰੀਰਕ ਯੋਗਤਾ ਵੀ ਤੈਅ ਕੀਤੀ ਗਈ ਹੈ।
ਉਮਰ
ਇਸ ਭਰਤੀ 'ਚ ਹਿੱਸਾ ਲੈਣ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 33 ਸਾਲ ਹੋਣੀ ਚਾਹੀਦੀ ਹੈ। ਉਮਰ ਦੀ ਗਣਨਾ 1 ਜਨਵਰੀ 2025 ਦੇ ਆਧਾਰ 'ਤੇ ਕੀਤੀ ਜਾਵੇਗੀ। ਜਦੋਂ ਕਿ ਰਾਖਵੀਆਂ ਸ਼੍ਰੇਣੀਆਂ ਨੂੰ ਨਿਯਮਾਂ ਅਨੁਸਾਰ ਉਪਰਲੀ ਉਮਰ ਹੱਦ ਵਿਚ ਛੋਟ ਮਿਲੇਗੀ।
ਤਨਖਾਹ
ਚੁਣੇ ਗਏ ਉਮੀਦਵਾਰਾਂ ਨੂੰ ਆਬਕਾਰੀ ਕਾਂਸਟੇਬਲ ਦੇ ਅਹੁਦੇ ਲਈ 19,500-62,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸਰੀਰਕ, ਦਸਤਾਵੇਜ਼ ਤਸਦੀਕ, ਮੈਡੀਕਲ ਆਦਿ ਪੜਾਵਾਂ ਰਾਹੀਂ ਕੀਤੀ ਜਾਵੇਗੀ।
ਅਰਜ਼ੀ ਫੀਸ
ਅਣ-ਰਿਜ਼ਰਵਡ ਉਮੀਦਵਾਰਾਂ ਨੂੰ 560 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਜਦੋਂ ਕਿ SC/ST/OBC/EWS ਉਮੀਦਵਾਰਾਂ ਲਈ ਅਰਜ਼ੀ ਫੀਸ 310 ਰੁਪਏ ਹੈ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਹਾਈ ਕੋਰਟ ਦਾ NIA ਅਦਾਲਤ ਨੂੰ ਹੁਕਮ, ਇੰਜੀਨੀਅਰ ਰਸ਼ੀਦ ਦੀ ਜ਼ਮਾਨਤ ਪਟੀਸ਼ਨ ਦਾ ਛੇਤੀ ਨਿਪਟਾਰਾ ਕਰੋ
NEXT STORY