ਨੋਇਡਾ (ਭਾਸ਼ਾ)- ਨੋਇਡਾ ਦੇ ਸੈਕਟਰ-94 ਸਥਿਤ ਇਕ ਰਿਹਾਇਸ਼ ਸੋਸਾਇਟੀ ਦੇ ਇਕ ਫਲੈਟ 'ਚ ਪੁਲਸ ਨੇ ਛਾਪਾ ਮਾਰ ਕੇ ਕਥਿਤ ਤੌਰ 'ਤੇ 'ਰੇਵ ਪਾਰਟੀ' ਕਰ ਰਹੇ 39 ਨੌਜਵਾਨ ਮੁੰਡੇ-ਕੁੜੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਮੌਕੇ ਤੋਂ ਭਾਰੀ ਮਾਤਰਾ ਵਿਚ ਹਰਿਆਣਾ ਲੇਬਲ ਵਾਲੀਆਂ ਸ਼ਰਾਬ ਦੀਆਂ ਬੋਤਲਾਂ, ਹੁੱਕਾ ਆਦਿ ਬਰਾਮਦ ਕੀਤਾ ਗਿਆ ਹੈ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਸੂਚਨਾ ਮਿਲੀ ਸੀ ਕਿ ਸੈਕਟਰ 94 ਸਥਿਤ ਸੁਪਰਨੋਵਾ ਸੁਸਾਇਟੀ ਦੇ ਇਕ ਫਲੈਟ 'ਚ ਕਈ ਲੋਕ ਰੇਵ ਪਾਰਟੀ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਪਹੁੰਚ ਕੇ 39 ਨੌਜਵਾਨ ਮੁੰਡੇ-ਕੁੜੀਆਂ ਨੂੰ ਹਿਰਾਸਤ 'ਚ ਲਿਆ ਹੈ ਜੋ ਕਿ ਇਕ ਨਾਮੀ ਯੂਨੀਵਰਸਿਟੀ ਦੇ ਵਿਦਿਆਰਥੀ ਹਨ। ਪੁਲਸ ਨੇ ਦੱਸਿਆ ਕਿ ਹਿਰਾਸਤ 'ਚ ਲਏ ਗਏ ਵਿਦਿਆਰਥੀਆਂ ਦੀ ਉਮਰ 16 ਤੋਂ 20 ਸਾਲ ਦੇ ਵਿਚਕਾਰ ਹੈ। ਬੁਲਾਰੇ ਨੇ ਕਿਹਾ,“ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਵਿਦਿਆਰਥੀਆਂ ਨੂੰ ਵਟਸਐਪ 'ਤੇ ਸੰਦੇਸ਼ ਭੇਜ ਕੇ ਪਾਰਟੀ ਵਿਚ ਬੁਲਾਇਆ ਗਿਆ ਸੀ। ਦਾਖਲਾ ਫੀਸ ਇਕ ਵਿਅਕਤੀ ਲਈ 500 ਰੁਪਏ ਅਤੇ ਜੋੜੇ ਲਈ 800 ਰੁਪਏ ਸੀ। ਪੁਲਸ ਨੇ ਵਿਦਿਆਰਥੀਆਂ ਨੂੰ ਭੇਜਿਆ ਸੰਦੇਸ਼ ਵੀ ਪ੍ਰਾਪਤ ਕਰ ਲਿਆ ਹੈ।'' ਪੁਲਸ ਬੁਲਾਰੇ ਨੇ ਕਿਹਾ ਕਿ ਇਸ ਘਟਨਾ ਦੇ ਸਬੰਧ 'ਚ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੰਗਲਾਦੇਸ਼ ਦੀ ਚਿੰਤਾਜਨਕ ਸਥਿਤੀ ਨੂੰ ਲੈ ਕੇ ਕੰਗਨਾ ਨੇ ਸਾਂਝੀ ਕੀਤੀ ਪੋਸਟ, ਕਿਹਾ- ਕੱਟੜਪੰਥੀਆਂ ਨਾਲ ਲੜਨਾ ਜ਼ਰੂਰੀ
NEXT STORY