ਨੈਸ਼ਨਲ ਡੈਸਕ : ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਤੜਕੇ ਪੁਲਸ ਨਾਲ ਹੋਏ ਮੁਕਾਬਲੇ ਵਿੱਚ ਇੱਕ ਔਰਤ ਸਮੇਤ ਘੱਟੋ-ਘੱਟ ਚਾਰ ਮਾਓਵਾਦੀ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਇਸ ਮੁਕਾਬਲੇ ਦੀ ਇਹ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਟੋਂਟੋ ਅਤੇ ਗੋਇਲਕੇਰਾ ਖੇਤਰਾਂ ਵਿੱਚ ਹੋਇਆ ਹੈ। ਝਾਰਖੰਡ ਪੁਲਸ ਦੇ ਬੁਲਾਰੇ ਅਤੇ ਇੰਸਪੈਕਟਰ ਜਨਰਲ (ਅਪਰੇਸ਼ਨਜ਼) ਅਮੋਲ ਵੀ ਹੋਮਕਰ ਨੇ ਪੀਟੀਆਈ ਨੂੰ ਦੱਸਿਆ, "ਮੁੱਠਭੇੜ ਵਿੱਚ ਚਾਰ ਮਾਓਵਾਦੀ ਮਾਰੇ ਗਏ ਜਦੋਂ ਕਿ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।"
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਅਪਾਰਟਮੈਂਟ 'ਚੋਂ ਬਰਾਮਦ ਹੋਈਆਂ ਤਿੰਨ ਭੈਣਾਂ ਸਮੇਤ ਚਾਰ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ
ਦੂਜੇ ਪਾਸੇ ਇੰਸਪੈਕਟਰ ਜਨਰਲ ਨੇ ਕਿਹਾ ਕਿ ਮਾਰੇ ਗਏ ਚਾਰ ਮਾਓਵਾਦੀਆਂ ਵਿੱਚੋਂ ਇੱਕ ਜ਼ੋਨਲ ਕਮਾਂਡਰ, ਇੱਕ ਸਬ-ਜ਼ੋਨਲ ਕਮਾਂਡਰ, ਇੱਕ ਏਰੀਆ ਕਮਾਂਡਰ ਅਤੇ ਸੰਗਠਨ ਦਾ ਇੱਕ ਵਰਕਰ ਸ਼ਾਮਲ ਹੈ। ਉਨ੍ਹਾਂ ਨੇ ਦੱਸਿਆ ਕਿ ਇੱਕ ਔਰਤ ਸਮੇਤ ਦੋ ਮਾਓਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਸੰਗਠਨ ਦਾ ਏਰੀਆ ਕਮਾਂਡਰ ਹੈ। ਇਕ ਹੋਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਤਲਾਸ਼ੀ ਮੁਹਿੰਮ ਚਲਾਈ ਹੈ। ਇਸ ਦੌਰਾਨ ਘੇਰੇ 'ਚ ਬੈਠੇ ਮਾਓਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ 'ਚ ਪੁਲਸ ਦੀ ਗੋਲੀਬਾਰੀ 'ਚ ਚਾਰ ਮਾਓਵਾਦੀ ਮਾਰੇ ਗਏ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਜਗ ਬਾਣੀ' ਦੀ ਐਪ ਹੋਈ ਅਪਡੇਟ, ਹੁਣੇ ਡਾਊਨਲੋਡ ਕਰੋ ਨਵਾਂ ਵਰਜ਼ਨ
NEXT STORY