ਜੰਮੂ (ਭਾਸ਼ਾ)— ਜੰਮੂ-ਕਸ਼ਮੀਰ ਪੁਲਸ ਨੇ ਇਕ ਸੂਚਨਾ ਜਾਰੀ ਕਰ ਕੇ ਕਸ਼ਮੀਰ ਘਾਟੀ ਦੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੁਕਾਬਲੇ (ਜਿੱਥੇ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੁੰਦਾ ਹੈ) ਵਾਲੇ ਖੇਤਰਾਂ 'ਚ ਨਾ ਜਾਣ, ਕਿਉਂਕਿ ਉੱਥੇ ਧਮਾਕਾਖੇਜ਼ ਸਮੱਗਰੀ ਦੇ ਕਿਤੇ ਵੀ ਰੱਖੇ ਹੋਣ ਦਾ ਖਤਰਾ ਹੈ। ਇਹ ਸਲਾਹ ਅਜਿਹੇ ਸਮੇਂ 'ਚ ਜਾਰੀ ਕੀਤੀ ਗਈ ਹੈ, ਜਦੋਂ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਸਨ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਮੁਕਾਬਲੇ ਵਾਲੀ ਥਾਂ ਤੋਂ ਬਰਾਮਦ ਕਰ ਲਈਆਂ ਗਈਆਂ ਹਨ। ਅੱਤਵਾਦੀਆਂ ਦੀ ਪਛਾਣ ਕਰਨ ਅਤੇ ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦਾ ਸੰਬੰਧ ਕਿਸ ਅੱਤਵਾਦੀ ਸੰਗਠਨ ਨਾਲ ਹੈ। ਓਧਰ ਪੁਲਸ ਦੇ ਬੁਲਾਰ ਨੇ ਦੱਸਿਆ ਕਿ ਲੋਕਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇਲਾਕੇ ਦੀ ਪੂਰੀ ਤਰ੍ਹਾਂ ਜਾਂਚ ਹੋਣ ਅਤੇ ਸਾਰੀ ਧਮਾਕਾਖੇਜ਼ ਸਮੱਗਰੀ ਨੂੰ ਹਟਾਏ ਜਾਣ ਤਕ ਪੁਲਸ ਨਾਲ ਸਹਿਯੋਗ ਕਰਨ।
ਕਾਰਟੋਸੈੱਟ-3 ਦੇ ਲਾਂਚ ਦੀ ਉਲਟੀ ਗਿਣਤੀ ਸ਼ੁਰੂ, ਕੱਲ ਭਰੇਗਾ ਉਡਾਣ
NEXT STORY