ਗੁਰੂਗ੍ਰਾਮ- MSP ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਦਿੱਲੀ ਕੂਚ ਕਰਨ ਲਈ ਅੜੇ ਹੋਏ ਹਨ। ਪੁਲਸ ਕਿਸਾਨਾਂ ਦੇ ਟਰੈਕਟਰਾਂ ਨੂੰ ਰੋਕਣ ਲਈ ਦਿੱਲੀ-ਗੁਰੂਗ੍ਰਾਮ ਬਾਰਡਰ 'ਤੇ ਪੁਲਸ ਨੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਟਾਇਰ ਕਿਲਰ ਲਾਏ ਹਨ। ਦੱਸ ਦੇਈਏ ਕਿ ਪੁਲਸ ਕਿਸਾਨਾਂ ਨੂੰ ਰੋਕਣ ਲਈ ਪੂਰੀ ਵਾਹ ਲਾ ਰਹੀ ਹੈ। ਇਸ ਸਮੇਂ ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਵੱਡਾ ਇਕੱਠ ਹੈ। ਕਿਸਾਨਾਂ ਨੂੰ ਪਿੱਛੇ ਮੋੜਨ ਲਈ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਡਟੀਆਂ ਕਿਸਾਨ ਬੀਬੀਆਂ, ਕਿਹਾ- ਦੇਗਾਂ-ਤੇਗਾਂ ਦੇ ਵਾਰਿਸ ਹਾਂ, ਡਰਨ ਵਾਲੇ ਨਹੀਂ
ਦੱਸ ਦੇਈਏ ਕਿ MSP ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ 13 ਫਰਵਰੀ ਨੂੰ ਆਪਣਾ ਅੰਦੋਲਨ ਸ਼ੁਰੂ ਕੀਤਾ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਜਾਂ ਤਾਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਵੇ ਜਾਂ ਫਿਰ ਦਿੱਲੀ 'ਚ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਕਿਸਾਨ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ- ਕਿਸਾਨਾਂ ਨੇ ਲਾਇਆ ਜੁਗਾੜ; ਬਾਰਡਰ 'ਤੇ ਲਾ ਦਿੱਤਾ ਪੱਖਾ, ਪੁਲਸ ਵੱਲ ਭੇਜ ਰਹੇ ਹੰਝੂ ਗੈਸ ਦਾ ਧੂੰਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ੰਭੂ ਬਾਰਡਰ 'ਤੇ ਡਟੀਆਂ ਕਿਸਾਨ ਬੀਬੀਆਂ, ਕਿਹਾ- ਦੇਗਾਂ-ਤੇਗਾਂ ਦੇ ਵਾਰਿਸ ਹਾਂ, ਡਰਨ ਵਾਲੇ ਨਹੀਂ
NEXT STORY