ਆਗਰਾ — ਸੋਸ਼ਲ ਮੀਡੀਆ 'ਤੇ ਇਕ ਕਥਿਤ ਵੀਡੀਓ ਵਾਇਰਲ ਹੋਇਆ ਹੈ, ਜਿਸ 'ਚ ਇਕ ਪੁਲਸ ਕਰਮਚਾਰੀ ਇਕ ਕੈਦੀ ਨੂੰ ਹੱਥਕੜੀ 'ਚ ਤਾਜ ਮਹਿਲ ਲੈ ਕੇ ਜਾਂਦਾ ਦਿਖਾਈ ਦੇ ਰਿਹਾ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਆਗਰਾ ਪੁਲਸ ਨੇ ਬੁੱਧਵਾਰ ਨੂੰ ਕਿਹਾ ਕਿ ਹਿਮਾਚਲ ਪ੍ਰਦੇਸ਼ ਦਾ ਇੱਕ ਅਧਿਕਾਰੀ ਕੈਦੀ ਦੇ ਨਾਲ ਸੀ।
ਭਾਰਤੀ ਪੁਰਾਤੱਤਵ ਸਰਵੇਖਣ (ਏਐਸਆਈ) ਨੇ ਕਿਹਾ ਕਿ ਕੈਦੀ ਨੂੰ ਤਾਜ ਮਹਿਲ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਕਿਉਂਕਿ ਉਸ ਨੂੰ ਹੱਥਕੜੀ ਲੱਗੀ ਹੋਈ ਸੀ। ਤਾਜ ਸੁਰੱਖਿਆ ਦੇ ਸਹਾਇਕ ਪੁਲਸ ਕਮਿਸ਼ਨਰ ਸਈਦ ਅਰੀਬ ਅਹਿਮਦ ਨੇ ਦੱਸਿਆ ਕਿ ਇੰਟਰਨੈੱਟ 'ਤੇ ਵਾਇਰਲ ਹੋਈ ਵੀਡੀਓ ਪੁਰਾਣੀ ਹੈ।
ਇਹ ਵੀ ਪੜ੍ਹੋ- 'ਮੁਰਗੇ ਵਾਂਗ ਕਰ ਦਿਆਂਗੇ ਬੋਟੀ-ਬੋਟੀ'..., ਇਸ ਨਾਮੀ ਕਥਾਵਾਚਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਕੈਦੀ ਦੇ ਨਾਲ ਦਿਖਾਈ ਦੇਣ ਵਾਲਾ ਵਿਅਕਤੀ ਹਿਮਾਚਲ ਪ੍ਰਦੇਸ਼ ਦਾ ਪੁਲਸ ਮੁਲਾਜ਼ਮ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਸਬੰਧੀ ਹਿਮਾਚਲ ਪ੍ਰਦੇਸ਼ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਇਹ ਘਟਨਾ ਮੰਗਲਵਾਰ ਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਸਿਰਫ 60,000 ਰੁਪਏ ਤੱਕ ਦੇ ਮੋਬਾਈਲ ਫੋਨ ਖਰੀਦ ਸਕਣਗੇ ਇਸ ਸਰਕਾਰ ਦੇ ਮੰਤਰੀ ਤੇ ਸਕੱਤਰ
NEXT STORY