ਹਰਿਆਣਾ ਡੈਸਕ- ਪੁਲਸ ਨੇ ਆਪਣੇ ਮੁਲਾਜ਼ਮਾਂ ਦੀ ਫਿਟਨੈੱਸ ਨੂੰ ਲੈ ਕੇ ਅਨੋਖਾ ਕਦਮ ਚੁੱਕਿਆ ਹੈ। ਹੁਣ ਵੱਡੇ ਢਿੱਡ ਅਤੇ ਵੱਧ ਭਾਰ ਵਾਲੇ ਪੁਲਸ ਮੁਲਾਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਫਿਟਨੈੱਸ ਪ੍ਰੋਗਰਾਮ 'ਚ ਸ਼ਾਮਲ ਕੀਤਾ ਜਾਵੇਗਾ। ਇਸ ਸੰਦਰਭ 'ਚ ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਸ਼ਤਰੂਜੀਤ ਕਪੂਰ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਮੁਹਿੰਮ ਦਾ ਮਕਸਦ ਪੁਲਸ ਮੁਲਾਜ਼ਮਾਂ ਨੂੰ ਬਿਹਤਰ ਸਿਹਤ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀ ਕੰਮ ਦੀ ਸਮਰੱਥਾ ਨੂੰ ਵਧਾਉਣਾ ਹੈ।
ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ
ਵੱਡੇ ਢਿੱਡ ਅਤੇ ਜ਼ਿਆਦਾ ਭਾਰ ਵਾਲੇ ਪੁਲਸ ਮੁਲਾਜ਼ਮਾਂ ਦੀ ਪਛਾਣ ਲਈ 10 ਦਿਨ ਦਾ ਸਮਾਂ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਲਈ 40 ਦਿਨ ਦਾ ਫਿਟਨੈੱਸ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੇ ਅਧੀਨ ਪੁਲਸ ਮੁਲਾਜ਼ਮਾਂ ਨੂੰ ਆਪਣੀ ਸਵੇਰ ਦੀ ਰੂਟੀਨ 'ਚ ਯੋਗ, ਦੌੜ ਅਤੇ ਜਿਮ ਵਰਗੀਆਂ ਗਤੀਵਿਧੀਆਂ ਸ਼ਾਮਲ ਕਰਨਾ ਜ਼ਰੂਰੀ ਹੋਵੇਗਾ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ
NEXT STORY