ਸੋਲਨ- ਕੈਥਲ ਦੇ ਸੀਵਨ ਥਾਣੇ 'ਚ ਤਾਇਨਾਤ ਇਕ ਹੈੱਡ ਕਾਂਸਟੇਬਲ ਨੂੰ ਹਿਮਾਚਲ ਪ੍ਰਦੇਸ਼ ਦੇ ਸੋਲਨ 'ਚ ਪੁਲਸ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੇ ਕਬਜ਼ੇ 'ਚੋਂ 157 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਨਸ਼ਾ ਕਿਹੜੇ ਮਕਸਦ ਨਾਲ ਉੱਥੇ ਲੈ ਕੇ ਗਿਆ। ਸਥਾਨਕ ਪੁਲਸ ਦਾ ਕਹਿਣਾ ਹੈ ਕਿ ਹਿਮਾਚਲ ਪੁਲਸ ਨੇ ਸੋਲਨ ਸਦਰ ਥਾਣੇ 'ਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਹੈੱਡ ਕਾਂਸਟੇਬਲ ਦੀ ਪਛਾਣ ਪਿੰਡ ਬੜੀ ਸੀਕਰੀ ਵਾਸੀ ਪ੍ਰਦੀਪ ਵਜੋਂ ਹੋਈ ਹੈ, ਜੋ ਇਸ ਸਮੇਂ ਸੀਵਨ ਥਾਣੇ 'ਚ ਮੁੱਖ ਸਿਪਾਹੀ ਹੈ ਅਤੇ ਇਸ ਥਾਣੇ ਤੋਂ ਗੈਰ-ਹਾਜ਼ਰ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਕੰਨਿਆ ਭੋਜਨ ਲਈ ਘਰੋਂ ਨਿਕਲੀ ਸੀ ਕੁੜੀ, ਸ਼ਾਮ ਨੂੰ ਗੁਆਂਢੀ ਦੀ ਕਾਰ 'ਚ ਮਿਲੀ ਲਾਸ਼
ਦੱਸਣਯੋਗ ਹੈ ਕਿ ਹੈੱਡ ਕਾਂਸਟੇਬਲ ਪ੍ਰਦੀਪ ਪਹਿਲਾਂ ਹਰਿਆਣਾ ਆਰਮਡ ਪੁਲਸ 'ਚ ਮਧੁਬਨ 'ਚ ਟਰੇਨਿੰਗ ਲੈ ਰਿਹਾ ਸੀ। ਉਸ ਤੋਂ ਬਾਅਦ ਕਰੀਬ 6 ਮਹੀਨੇ ਪਹਿਲਾਂ ਉਸ ਦੀ ਪੋਸਟਿੰਗ ਕੈਥਲ ਦੇ ਸੀਵਨ ਥਾਣੇ 'ਚ ਹੈੱਡ ਕਾਂਸਟੇਬਲ ਦੇ ਅਹੁਦੇ 'ਤੇ ਹੋਈ। ਉਦੋਂ ਤੋਂ ਉਹ ਇੱਥੇ ਤਾਇਨਾਤ ਸੀ। ਇਕ ਅਪ੍ਰੈਲ ਤੋਂ ਉਹ ਥਾਣੇ 'ਚ ਬਿਨਾਂ ਸੂਚਿਤ ਕੀਤੇ ਚਲਾ ਗਿਆ। ਹਾਲਾਂਕਿ ਪੁਲਸ ਨੇ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਬਾਰੇ ਜਾਣਕਾਰੀ ਨਹੀਂ ਮਿਲੀ ਅਤੇ ਉਹ ਅਜੇ ਤੱਕ ਗੈਰ-ਹਾਜ਼ਰ ਹੀ ਚੱਲ ਰਿਹਾ ਹੈ। ਇਸ ਸੰਬੰਧ 'ਚ ਸੀਵਨ ਥਾਣਾ ਐੱਸਐੱਚਓ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਕੋਲ ਸੂਚਨਾ ਆਈ ਹੈ ਕਿ ਪ੍ਰਦੀਸ਼ ਖ਼ਿਲਾਫ਼ ਹਿਮਾਚਲ ਦੇ ਸੋਲਨ 'ਚ ਸਦਰ ਥਾਣੇ 'ਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਹੈ। ਇਸ ਸੰਬੰਧ 'ਚ ਸਥਾਨਕ ਪੁਲਸ ਵਲੋਂ ਕਾਰਵਾਈ ਕੀਤੀ ਜਾਵੇਗੀ। ਉੱਥੇ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕੈਥਲ 'ਚ ਸੀਵਨ ਥਾਣੇ 'ਚ ਉਕਤ ਕਰਮਚਾਰੀ ਦੀ ਗੈਰ-ਹਾਜ਼ਰੀ ਲਗਾਈ ਗਈ ਹੈ।
ਦੱਸ ਦਈਏ ਕਿ ਮਹਿਲਾ ਪੁਲਸ ਕਰਮਚਾਰੀ ਨੂੰ 17 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ ਮਹਿਲਾ ਕਰਮਚਾਰੀ ਦੀ ਪਹਿਚਾਣ ਅਮਨਦੀਪ ਕੌਰ, ਨਿਵਾਸੀ ਪਿੰਡ ਚੱਕ ਫਤਿਹ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਉਕਤ ਮਹਿਲਾ ਕਾਂਸਟੇਬਲ ਇੰਟਰਾਗ੍ਰਾਮ 'ਤੇ ਵੀ ਬਹੁਤ ਫੇਮਸ ਹੈ, ਇਸ ਵਲੋਂ ਨਾ ਸਿਰਫ ਪੁਲਸ ਦੀ ਵਰਦੀ ਸਗੋਂ ਥਾਰ ਨਾਲ ਵੀ ਕਈ ਰੀਲਸ ਅਪਲੋਡ ਕੀਤੀਆਂ ਗਈਆਂ ਹਨ, ਜਿਸ 'ਤੇ ਸੈਂਕੜਿਆਂ ਦੀ ਗਿਣਤੀ ਵਿਚ ਲਾਈਕ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਸ਼ਟਰਪਤੀ ਮੁਰਮੂ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਪਹੁੰਚੇ ਲਿਸਬਨ
NEXT STORY