ਚੰਡੀਗੜ੍ਹ : ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਵੀਰਵਾਰ ਨੂੰ ਹਰਿਆਣਾ ਕੇਡਰ ਦੇ ਭਾਰਤੀ ਪੁਲਸ ਸੇਵਾ (ਆਈਪੀਐਸ) ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਸੀ। ਸਾਬਕਾ ਮੁੱਖ ਮੰਤਰੀ ਖੱਟਰ ਨੇ ਇਥੇ ਅਧਿਕਾਰੀ ਦੇ ਸੈਕਟਰ 11 ਸਥਿਤ ਨਿਵਾਸ ਸਥਾਨ 'ਤੇ ਉਹਨਾਂ ਦੀ ਪਤਨੀ ਅਤੇ ਆਈਏਐਸ ਅਧਿਕਾਰੀ ਅਮਨੀਤ ਪੀ. ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਪ੍ਰਗਟ ਕੀਤਾ। ਕੁਮਾਰ 2001 ਬੈਚ ਦੇ ਆਈਪੀਐਸ ਅਧਿਕਾਰੀ ਸਨ।
ਪੜ੍ਹੋ ਇਹ ਵੀ : ਵੱਡੀ ਕਾਰਵਾਈ: ਦਵਾਈਆਂ ਦੀ Online ਵਿਕਰੀ 'ਤੇ ਪਾਬੰਦੀ! ਕਰੋੜਾਂ ਰੁਪਏ ਦੇ ਕਾਰੋਬਾਰ ਨੂੰ ਵੱਡਾ ਝਟਕਾ
ਜ਼ਿਕਰਯੋਗ ਹੈ ਕਿ ਵਾਈ. ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਆਪਣੇ ਨਿੱਜੀ ਨਿਵਾਸ ਸਥਾਨ 'ਤੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਅੱਠ ਪੰਨਿਆਂ ਦੇ 'ਅੰਤਿਮ ਪੱਤਰ' ਵਿੱਚ, ਜੋ ਕਥਿਤ ਤੌਰ 'ਤੇ ਪਿੱਛੇ ਛੱਡ ਦਿੱਤਾ ਗਿਆ ਸੀ, ਕੁਮਾਰ ਨੇ ਅੱਠ ਸੀਨੀਅਰ ਆਈਪੀਐਸ ਅਧਿਕਾਰੀਆਂ ਵਿਰੁੱਧ "ਸਪੱਸ਼ਟ ਜਾਤੀ ਵਿਤਕਰੇ, ਮਾਨਸਿਕ ਪਰੇਸ਼ਾਨੀ, ਜਨਤਕ ਅਪਮਾਨ ਅਤੇ ਅੱਤਿਆਚਾਰ" ਦੇ ਗੰਭੀਰ ਦੋਸ਼ ਲਗਾਏ ਸਨ।
ਪੜ੍ਹੋ ਇਹ ਵੀ : ਇਨ੍ਹਾਂ ਔਰਤਾਂ ਨੂੰ ਮਿਲੇਗੀ ਪੱਕੀ ਨੌਕਰੀ, ਹੋਵੇਗੀ 30000 ਰੁਪਏ ਤਨਖਾਹ! ਹੋ ਗਿਆ ਵੱਡਾ ਐਲਾਨ
'ਅਖੰਡ ਜੋਤੀ' ਦੀਵੇ ਕਾਰਨ ਲੱਗ ਅੱਗ, ਵਾਹਨ ਸ਼ੋਅਰੂਮ ਦੇ ਮਾਲਕ ਦੀ ਮੌਤ
NEXT STORY