ਅਲਾਪੁਝਾ, (ਭਾਸ਼ਾ)- ਕੇਰਲ ’ਚ ਅਲਾਪੁਝਾ ਦੇ ਇਕ ਮੰਦਰ ’ਚ ਦੀਵਾਲੀ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਤਾਇਨਾਤ ਪੁਲਸ ਦੇ 2 ਅਧਿਕਾਰੀਆਂ ’ਤੇ ਕਥਿਤ ਤੌਰ ’ਤੇ ਹਮਲਾ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਸ ਨੇ ਮੰਗਲਵਾਰ ਕਿਹਾ ਕਿ ਮੁਲਜ਼ਮਾਂ ਵਿਰੁੱਧ ਸਰਕਾਰੀ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਫਰਜ਼ ਨਿਭਾਉਣ ਤੋਂ ਰੋਕਣ ਲਈ ਹਿੰਸਾ ਦੀ ਵਰਤੋਂ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਕੁਥਿਆਥੋਡ ਪੁਲਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਕਿਹਾ ਕਿ ਇਹ ਘਟਨਾ ਸੋਮਵਾਰ ਰਾਤ 10 ਵਜੇ ਦੇ ਕਰੀਬ ਵਾਪਰੀ। ਅਧਿਕਾਰੀਆਂ ਨੇ ਕਥਿਤ ਤੌਰ ’ਤੇ ਸ਼ਰਾਬੀ ਨੌਜਵਾਨਾਂ ਨੂੰ ਮੰਦਰ ਅੰਦਰ ਹੰਗਾਮਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਪੁਲਸ ਅਧਿਕਾਰੀਆਂ ਦੀ ਕੁੱਟਮਾਰ ਕੀਤੀ। ਬਾਅਦ ’ਚ ਹੋਰ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਮੁਲਜ਼ਮਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਹਮਲੇ ’ਚ ਪੁਲਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਦੀਵਾਲੀ ਤੋਂ ਬਾਅਦ ਮੁੰਬਈ ਦੀ ਹਵਾ ਵੀ ਖਰਾਬ, ਕਈ ਇਲਾਕਿਆਂ 'ਚ ਸਾਹ ਲੈਣਾ ਹੋਇਆ ਮੁਸ਼ਕਿਲ
NEXT STORY