ਸ਼੍ਰੀਨਗਰ- ਅੱਤਵਾਦੀਆਂ ਨੇ ਪੁਲਸ ਦੀ ਇਕ ਚੌਕੀ 'ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਹਾਲਾਂਕਿ ਇਸ ਘਟਨਾ 'ਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ,''ਮੰਗਲਵਾਰ ਰਾਤ ਕਰੀਬ 9.20 ਵਜੇ ਜੰਮੂ ਕਸ਼ਮੀਰ ਦੇ ਬਾਰਾਮੂਲਾ ਦੇ ਓਲਡ ਟਾਊਨ ਸਥਿਤ ਪੁਲਸ ਚੌਕੀ ਕੋਲ ਧਮਾਕੇ ਦੀ ਆਵਾਜ਼ ਆਈ, ਜਿਸ ਨਾਲ ਲੋਕ ਡਰ ਗਏ।''
ਇਹ ਵੀ ਪੜ੍ਹੋ : ਮਹਾਕੁੰਭ ਵਿਚ ਕਰੋੜਪਤੀ ਬਣਿਆ ਪਰਿਵਾਰ, 45 ਦਿਨਾਂ ਦੀ ਕਮਾਈ ਸੁਣ ਉੱਡ ਜਾਣਗੇ ਹੋਸ਼
ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਹੋਰ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਤੁਰੰਤ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਇਕ ਗ੍ਰਨੇਡ ਪਿਨ ਬਰਾਮਦ ਕੀਤੀ ਗਈ, ਹਾਲਾਂਕਿ ਇਸ ਹਮਲੇ 'ਚ ਜਾਨ-ਮਾਲ ਦੇ ਕਿਸੇ ਨੁਕਸਾਨ ਦੀ ਖ਼ਬਰ ਨਹੀਂ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਡੂੰਘੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
8 ਮਾਰਚ ਤੋਂ ਖਾਤਿਆਂ 'ਚ ਆਉਣਗੇ 2500 ਰੁਪਏ! ਔਰਤਾਂ ਅੱਜ ਹੀ ਕਰਨ ਲੈਣ ਇਹ ਜ਼ਰੂਰੀ ਕੰਮ
NEXT STORY