ਨਵੀਂ ਦਿੱਲੀ- ਦਿੱਲੀ ਪੁਲਸ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪ੍ਰਦਰਸ਼ਨ ਦਾ ਐਲਾਨ ਕੀਤੇ ਜਾਣ ਦੇ ਮੱਦੇਨਜ਼ਰ ਐਤਵਾਰ ਨੂੰ ਭਾਜਪਾ ਹੈੱਡਕੁਆਰਟਰ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ। ਉੱਥੇ ਹੀ ਪੁਲਸ ਨੇ ਦੱਸਿਆ ਕਿ 'ਆਪ' ਨੇ ਪ੍ਰਦਰਸ਼ਨ ਲਈ ਆਗਿਆ ਨਹੀਂ ਲਈ ਹੈ। ਦੀਨਦਿਆਲ ਉਪਾਧਿਆਏ ਮਾਰਗ 'ਤੇ ਸਥਿਤ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਣ ਵਾਲੇ ਪ੍ਰਦਰਸ਼ਨ ਕਾਰਨ ਟ੍ਰੈਫਿਕ ਪੁਲਸ ਨੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਟ੍ਰੈਫਿਕ ਪੁਲਸ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਦਿੱਲੀ ਦੇ ਡੀ. ਡੀ. ਯੂ. ਮਾਰਗ 'ਤੇ ਇਕ ਸਿਆਸੀ ਦਲ ਦੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਕਾਰਨ ਡੀ. ਡੀ. ਯੂ. ਮਾਰਗ, ਆਈ. ਪੀ. ਮਾਰਗ, ਮਿੰਟੋ ਰੋਡ ਅਤੇ ਵਿਕਾਸ ਮਾਰਗ 'ਤੇ ਆਵਾਜਾਈ ਪ੍ਰਭਾਵਿਤ ਰਹੇਗਾ। ਡੀ. ਡੀ. ਯੂ. ਮਾਰਗ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਲਈ ਬੰਦ ਕੀਤਾ ਜਾ ਸਕਦਾ ਹੈ। ਕਿਰਪਾ ਇਨ੍ਹਾਂ ਸੜਕਾਂ 'ਤੇ ਜਾਣ ਤੋਂ ਬਚੋ।
ਇਹ ਵੀ ਪੜ੍ਹੋ- ਜਹਾਜ਼ ਦੇ ਉਡਾਣ ਭਰਨ ਦੇ ਕੁਝ ਮਿੰਟ ਬਾਅਦ ਇੰਜਣ 'ਚ ਲੱਗੀ ਅੱਗ, ਸਵਾਰ ਸਨ 179 ਯਾਤਰੀ
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਵਧਾਨੀ ਦੇ ਤੌਰ 'ਤੇ ਭਾਜਪਾ ਹੈੱਡਕੁਆਰਟਰ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਭਾਜਪਾ ਹੈੱਡਕੁਆਰਟਰ ਦੇ ਬਾਹਰ ਉੱਚਿਤ ਗਿਣਤੀ ਵਿਚ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਗਈ ਹੈ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਵਿਰੋਧ ਪ੍ਰਦਰਸ਼ਨ ਲਈ ਪੁਲਸ ਤੋਂ ਇਜਾਜ਼ਤ ਨਹੀਂ ਲਈ ਹੈ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਦੀ ਆਗਿਆ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਦਿੱਲੀ ਤੋਂ ਰੋਜ਼ਾਨਾ ਫਲਾਈਟ ਤੋਂ ਅਯੁੱਧਿਆ ਪਹੁੰਚਦੀ ਹੈ ਰਾਮ ਲੱਲਾ ਦੀ ਪੋਸ਼ਾਕ
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਅਤੇ ਸੰਜੇ ਸਿੰਘ ਵਰਗੇ 'ਆਪ' ਨੇਤਾਵਾਂ ਨੂੰ ਜੇਲ੍ਹ ਭੇਜਣ ਦੀ ਖੇਡ ਖੇਡਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਉਹ ਸਾਡੀ ਪਾਰਟੀ ਦੇ ਪਿੱਛੇ ਪਏ ਹਨ ਅਤੇ ਸਾਡੇ ਨੇਤਾਵਾਂ ਨੂੰ ਇਕ ਤੋਂ ਬਾਅਦ ਇਕ ਜੇਲ੍ਹ ਭੇਜ ਰਹੇ ਹਨ। ਅੱਜ ਤੁਸੀਂ ਮੇਰੇ ਨਿੱਜੀ ਸਹਾਇਕ (PA) ਵਿਭਵ ਕੁਮਾਰ ਨੂੰ ਜੇਲ੍ਹ ਭੇਜ ਦਿੱਤਾ। ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਜਪਾ ਕਹਿ ਰਹੀ ਹੈ ਕਿ ਉਹ 'ਆਪ' ਸੰਸਦ ਮੈਂਬਰ ਰਾਘਵ ਚੱਢਾ ਅਤੇ ਦਿੱਲੀ ਦੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਵੀ ਜੇਲ੍ਹ ਭੇਜਣਗੇ। ਉਨ੍ਹਾਂ ਕਿਹਾ ਕਿ ਮੈਂ ਆਪਣੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਕੱਲ ਦੁਪਹਿਰ ਨੂੰ ਭਾਜਪਾ ਦਫ਼ਤਰ ਜਾਵਾਂਗਾ ਤਾਂ ਕਿ ਪ੍ਰਧਾਨ ਮੰਤਰੀ, ਜਿਸ ਨੂੰ ਚਾਹੁਣ ਜੇਲ੍ਹ ਭੇਜ ਸਕਣ।
ਇਹ ਵੀ ਪੜ੍ਹੋ- ਤੁਸੀਂ ਜੇਲ੍ਹ ਦਾ ਖੇਡ ਖੇਡ ਰਹੇ ਹੋ, ਕੱਲ੍ਹ ਸਾਰੇ ਨੇਤਾ ਲੈ ਕੇ ਆਵਾਂਗਾ, ਜਿਸ ਨੂੰ ਜੇਲ੍ਹ ਭੇਜਣਾ ਭੇਜ ਦਿਓ : ਕੇਜਰੀਵਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਨੇਤਾਵਾਂ ਨੇ ਕਦੇ ਨਿਰਭਯਾ ਲਈ ਨਿਆਂ ਮੰਗਿਆ ਸੀ ਪਰ ਅੱਜ ਇਕ ਦੋਸ਼ੀ ਦਾ ਕਰ ਰਹੇ ਸਮਰਥਨ : ਮਾਲੀਵਾਲ
NEXT STORY