ਚੰਡੀਗੜ੍ਹ- ਹਰਿਆਣਾ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਦੀ ਹਿਸਾਰ ਟੀਮ ਨੇ ਐਤਵਾਰ ਨੂੰ ਰੋਹਤਕ ਜ਼ਿਲ੍ਹੇ ਦੇ ਲਖਨਮਾਜਰਾ ਪੁਲਸ ਸਟੇਸ਼ਨ ਵਿੱਚ ਤਾਇਨਾਤ ਸਬ ਇੰਸਪੈਕਟਰ ਸੁਰੇਸ਼ ਕੁਮਾਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।
ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੇ ਸੋਮਵਾਰ ਨੂੰ ਕਿਹਾ ਕਿ ਸ਼ਿਕਾਇਤਕਰਤਾ ਨੇ ਸ਼ਾਖਾ ਕੋਲ ਸ਼ਿਕਾਇਤ ਲੈ ਕੇ ਪਹੁੰਚ ਕੀਤੀ ਸੀ ਕਿ ਦੋਸ਼ੀ ਪੁਲਸ ਅਧਿਕਾਰੀ ਨੇ ਉਸ ਦੇ ਦੋਸਤ ਨੂੰ ਝੂਠੇ ਕੇਸ ਤੋਂ ਰਿਹਾਅ ਕਰਵਾਉਣ ਲਈ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ। ਮਾਮਲਾ ਇੱਕ ਲੱਖ ਰੁਪਏ ਵਿੱਚ ਤੈਅ ਹੋ ਗਿਆ, ਜਿਸ ਵਿੱਚੋਂ ਪੰਜਾਹ ਹਜ਼ਾਰ ਪੁਲਸ ਅਧਿਕਾਰੀ ਦੇ ਪੁੱਤਰ ਨੂੰ ਗੂਗਲ ਪੇਅ ਰਾਹੀਂ ਦਿੱਤੇ ਗਏ।
ਇਹ ਵੀ ਪੜ੍ਹੋ- ਅੱਧੀ ਰਾਤੀਂ ਹਸਪਤਾਲ 'ਚ ਲੱਗ ਗਈ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
ਬਾਅਦ ਵਿੱਚ ਮੁਲਜ਼ਮਾਂ ਨੇ ਇੱਕ ਲੱਖ ਵੀਹ ਹਜ਼ਾਰ ਰੁਪਏ ਹੋਰ ਮੰਗੇ। ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਅਪਰਾਧ ਸ਼ਾਖਾ ਦੀ ਹਿਸਾਰ ਟੀਮ ਨੇ ਦੋਸ਼ੀ ਸੁਰੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ- Apple ਨੂੰ ਲੱਗਾ ਵੱਡਾ ਝਟਕਾ ; ਫਰਾਂਸ ਨੇ ਠੋਕਿਆ 13 ਅਰਬ ਰੁਪਏ ਦਾ ਜੁਰਮਾਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੰਨ ਕਲਚਰ ਦੇ ਗਾਣਿਆਂ 'ਤੇ ਅਨਿਲ ਵਿਜ ਨੇ ਦਿੱਤਾ ਵੱਡਾ ਬਿਆਨ
NEXT STORY