ਨਵੀਂ ਦਿੱਲੀ - ਟ੍ਰਾਂਸਪੋਰਟ ਮਾਹਰ ਕਮਲਜੀਤ ਸਿੰਘ ਸੋਈ ਨੇ ਬੁੱਧਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਦਿੱਲੀ ਪੁਲਸ ਨੂੰ ਸੜਕਾਂ 'ਤੇ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੀ ਪਛਾਣ ਦੇ ਵਾਸਤੇ ਰੰਗ ਆਧਾਰਿਤ ਸਟੀਕਰ ਯੋਜਨਾ ਲਾਗੂ ਕਰਨ ਲਈ ਇੱਕ ਅਭਿਆਨ ਸ਼ੁਰੂ ਕਰਨਾ ਚਾਹੀਦਾ ਹੈ। ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ (ਐੱਨ.ਸੀ.ਟੀ.) ਵਿੱਚ ਰਜਿਸਟਰਡ ਸਾਰੇ ਵਾਹਨਾਂ ਲਈ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐੱਚ.ਐੱਸ.ਆਰ.ਪੀ) ਅਤੇ ਰੰਗ ਆਧਾਰਿਤ ਸਟੀਕਰ ਲਾਜ਼ਮੀ ਹਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਮਾਲਿਕਾਂ ਖ਼ਿਲਾਫ਼ ਮੋਟਰ ਵਾਹਨ ਐਕਟ, 1988 ਅਤੇ ਕੇਂਦਰੀ ਮੋਟਰ ਵਾਹਨ ਨਿਯਮ, 1989 ਦੇ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਸੋਈ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਦਿੱਲੀ ਟ੍ਰਾਂਸਪੋਰਟ ਵਿਭਾਗ ਨੂੰ ਹਵਾ ਪ੍ਰਦੂਸ਼ਣ 'ਤੇ ਕਾਬੂ ਰੱਖਣ ਲਈ ਆਪਣੇ ਅਧਿਕਾਰੀਆਂ ਨੂੰ ਯੋਜਨਾ ਨੂੰ ਲਾਗੂ ਕਰਨ ਦੇ ਵਾਸਤੇ ਤੁਰੰਤ ਜ਼ਰੂਰੀ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ, ਮੈਂ ਦਿੱਲੀ ਪੁਲਸ ਨੂੰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 10,000 ਰੁਪਏ ਦਾ ਜੁਰਮਾਨਾ ਲਗਾਉਣ ਦੀ ਵੀ ਅਪੀਲ ਕਰਦਾ ਹਾਂ, ਜਿਵੇਂ ਕਿ ਪ੍ਰਦੂਸ਼ਣ ਕਾਬੂ ਪ੍ਰਮਾਣ ਪੱਤਰ ਨਹੀਂ ਹੋਣ ਦੇ ਮਾਮਲੇ ਵਿੱਚ ਹੁੰਦਾ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪੁਣੇ ਹਵਾਈ ਅੱਡੇ ਦੇ ਬੰਦ ਰਹਿਣ ਦੌਰਾਨ ਟੀਕੇ ਦੀ ਖੇਪ ਪਹੁੰਚਾਉਣਾ ਜਾਰੀ ਰੱਖਾਂਗੇ: ਹਵਾਈ ਫੌਜ
NEXT STORY