ਨਵੀਂ ਦਿੱਲੀ— ਕਿਸਾਨਾਂ ਵਲੋਂ ਅੱਜ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢੀ ਜਾ ਰਹੀ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਪੁਲਸ ਵਲੋਂ ਬੈਰੀਕੇਡ ਲਾਏ ਗਏ ਹਨ। ਪਹਿਲਾਂ ਸਿੰਘੂ ਅਤੇ ਟਿਕਰੀ ਸਰਹੱਦ ’ਤੇ ਲਾਏ ਗਏ ਬੈਰੀਕੇਡਜ਼ ਨੂੰ ਕਿਸਾਨਾਂ ਵਲੋਂ ਤੋੜਿਆ ਗਿਆ। ਹੁਣ ਗਾਜ਼ੀਪੁਰ ਸਰੱਹਦ ’ਤੇ ਵੀ ਪੁਲਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪੁਲਸ ਨੇ ਗਾਜ਼ੀਪੁਰ ਸਰਹੱਦ ’ਤੇ ਵੀ ਬੈਰੀਕੇਡਜ਼ ਲਾਏ ਹੋਏ ਹਨ ਅਤੇ ਕਿਸਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦਰਮਿਆਨ ਪੁਲਸ ਅਤੇ ਕਿਸਾਨਾਂ ਦਰਮਿਆਨ ਟਕਰਾਅ ਹੋ ਗਿਆ। ਪੁਲਸ ਨੇ ਕਿਸਾਨਾਂ ’ਤੇ ਲਾਠੀਚਾਰਜ ਵੀ ਕੀਤਾ। ਇਸ ਤੋਂ ਪਹਿਲਾਂ ਪੁਲਸ ਨੇ ਕਿਸਾਨਾਂ ਦੇ ਕਾਫ਼ਲੇ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਵੀ ਕੀਤੀ।
ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਤਿੰਨੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਆਪਣੀ ਮੰਗ 'ਤੇ ਕਾਇਮ ਹਨ ਅਤੇ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਟਰੈਕਟਰ ਰੈਲੀ ਦੀ ਗੱਲ ਹੈ ਤਾਂ ਇਸ ਨਾਲ ਸਰਕਾਰ ਨੂੰ ਸਾਡੀ ਤਾਕਤ ਬਾਰੇ ਪਤਾ ਲੱਗੇਗਾ ਕਿ ਅੰਦੋਲਨ ਸਿਰਫ ਹਰਿਆਣਾ ਜਾਂ ਪੰਜਾਬ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਹ ਪੂਰੇ ਦੇਸ਼ ਦਾ ਅੰਦੋਲਨ ਹੈ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਟਰੈਕਟਰ ਪਰੇਡ ਲਈ ਆਏ ਕਿਸਾਨ ਹੁਣ ਵਾਪਸ ਨਹੀਂ ਜਾਣਗੇ ਅਤੇ ਪ੍ਰਦਰਸ਼ਨ ਨਾਲ ਜੁੜਨਗੇ।
ਦੱਸ ਦੇਈਏ ਕਿ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 62 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨਾਂ ਵਲੋਂ ਅੱਜ ਦਿੱਲੀ ’ਚ ਟਰੈਕਟਰ ਪਰੇਡ ਕੱਢ ਕੇ ਇਤਿਹਾਸ ਰਚਿਆ ਜਾਵੇਗਾ, ਜਿਸ ਨੂੰ ਪੂਰੀ ਵੇਖੇਗੀ। ਕਿਸਾਨਾਂ ਵਲੋਂ ਕਿਹਾ ਗਿਆ ਕਿ ਅਜਿਹੀ ਪਰੇਡ ਪਹਿਲਾਂ ਕਦੇ ਨਹੀਂ ਹੋਣੀ ਅਤੇ ਇਸ ਪਰੇਡ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਤਾ ਲੱਗੇਗਾ ਕਿ ਕਿਸਾਨਾਂ ’ਚ ਕਿੰਨੀ ਤਾਕਤ ਹੈ।
ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।
ਰਿੰਗ ਰੋਡ ਤੇ ਜਾਣ ਲਈ ਅੜੇ ਕਿਸਾਨ, ਪੁਲਸ ਨੇ ਦਿੱਤਾ 40 ਮਿੰਟ ਸਲਾਹ ਮਸ਼ਵਰੇ ਦਾ ਸਮਾਂ
NEXT STORY