ਨੈਸ਼ਨਲ ਡੈਸਕ : ਦਿੱਲੀ ਦੇ ਮੰਦਰ ਮਾਰਗ ਖੇਤਰ 'ਚ ਵੀਰਵਾਰ ਸਵੇਰੇ ਪੁਲਸ ਕੰਟਰੋਲ ਰੂਮ (ਪੀਸੀਆਰ) ਵੈਨ ਦੇ ਸੜਕ ਕਿਨਾਰੇ ਇੱਕ ਚਾਹ ਦੀ ਦੁਕਾਨ ਨਾਲ ਟਕਰਾ ਜਾਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ 5 ਵਜੇ ਦੇ ਕਰੀਬ ਵਾਪਰੀ ਜਦੋਂ ਗੰਗਾ ਰਾਮ (55) ਆਪਣੀ ਚਾਹ ਦੀ ਦੁਕਾਨ 'ਤੇ ਸੌਂ ਰਿਹਾ ਸੀ। ਉਨ੍ਹਾਂ ਕਿਹਾ ਕਿ ਗੰਗਾ ਰਾਮ ਦਾ ਪੁੱਤਰ ਉਸ ਨਾਲ ਦਿੱਲੀ ਵਿੱਚ ਰਹਿੰਦਾ ਹੈ, ਜਦੋਂ ਕਿ ਉਸਦੀ ਪਤਨੀ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿੱਚ ਰਹਿੰਦੀ ਹੈ।
ਅਧਿਕਾਰੀ ਨੇ ਕਿਹਾ ਪੀਸੀਆਰ ਵੈਨ ਵਿੱਚ ਸਵਾਰ ਦੋ ਪੁਲਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਏਐੱਸਆਈ ਤੇ ਇੱਕ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਦਭਾਗੀ ਖ਼ਬਰ ; ਪੁਲਸ ਸਬ-ਇੰਸਪੈਕਟਰ ਦੀ ਦਰਦਨਾਕ ਮੌਤ ! 3 ਹੋਰ ਜ਼ਖ਼ਮੀ
NEXT STORY