ਗੁਰੂਗ੍ਰਾਮ (ਭਾਸ਼ਾ)- ਹਰਿਆਣਾ ਦੇ ਗੁਰੂਗ੍ਰਾਮ 'ਚ ਤਾਇਨਾਤ ਇਕ ਸਹਾਇਕ ਪੁਲਸ ਸਬ ਇੰਸਪੈਕਟਰ (ਏ.ਐੱਸ.ਆਈ.) ਨੇ ਐਤਵਾਰ ਨੂੰ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਪਟੌਦੀ ਥਾਣੇ 'ਚ ਤਾਇਨਾਤ ਏ.ਐੱਸ.ਆਈ. ਆਜ਼ਾਦ ਸਿੰਘ (48) ਨੇ ਇਹ ਕਦਮ ਪਿੰਡ ਖੁੰਭਾਵਾਸ ਦੀ ਢਾਣੀ ਸਥਿਤ ਆਪਣੇ ਘਰ 'ਚ ਚੁਕਿਆ। ਸੂਤਰਾਂ ਨੇ ਕਿਹਾ ਕਿ ਇਕ ਸੁਸਾਈਡ ਨੋਟ ਬਰਾਮਦ ਕੀਤਾ ਗਿਆ ਹੈ, ਜਿਸ 'ਚ ਪੁਲਸ ਕਰਮੀ ਨੇ ਸੀਨੀਅਰ ਅਧਿਕਾਰੀਆਂ 'ਤੇ ਉਤਪੀੜਨ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਪੁਲਸ ਦੋਸ਼ਾਂ 'ਤੇ ਚੁੱਪ ਹੈ।
ਸੂਤਰਾਂ ਨੇ ਦੱਸਿਆ ਕਿ ਦੁਪਹਿਰ ਲਗਭਗ 11.30 ਵਜੇ, ਸਿੰਘ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ ਅਤੇ ਉਸ ਨੂੰ ਪਰਿਵਾਰ ਦੇ ਮੈਂਬਰਾਂ ਵਲੋਂ ਹਸਪਤਾਲ ਲਿਜਾਇਆ ਗਿਆ। ਸੂਤਰਾਂ ਨੇ ਦੱਸਿਆ ਕਿ ਹਸਪਤਾਲ 'ਚ ਉਸ ਦੀ ਮੌਤ ਹੋ ਗਈ। ਇਕ ਅਧਿਕਾਰਤ ਬਿਆਨ 'ਚ ਪੁਲਸ ਨੇ ਕਿਹਾ ਕਿ ਏ.ਐੱਸ.ਆਈ. ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਖ਼ੁਦਕੁਸ਼ੀ ਬਾਰੇ ਕੋਈ ਜ਼ਿਕਰ ਨਹੀਂ ਕੀਤਾ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਇਕ ਸੁਸਾਈਡ ਨੋਟ ਬਰਾਮਦ ਕੀਤਾ ਗਿਆ ਹੈ, ਜਿਸ 'ਚ ਏ.ਐੱਸ.ਆਈ. ਨੇ ਲਿਖਿਆ ਸੀ ਕਿ ਕੁਝ ਲੋਕ ਮੈਨੂੰ ਇਕ ਮਾਮਲੇ 'ਚ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦੋਂ ਮੈਂ ਫਰੂਖਨਗਰ ਪੁਲਸ ਥਾਣੇ 'ਚ ਤਾਇਨਾਤ ਸੀ।'' ਅਧਿਕਾਰੀ ਨੇ ਕਿਹਾ ਕਿ ਏ.ਐੱਸ.ਆਈ. ਦੀ ਮੌਤ ਦੇ ਸਾਰੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਹਰਿਆਣਾ ਦੇ ਜੀਂਦ ਤੋਂ ਮਿਲੀ 8 ਕਰੋੜ ਰੁਪਏ ਦੀ ਪੁਰਾਣੀ ਕਰੰਸੀ, 8 ਵੱਡੇ ਬੈਗਾਂ 'ਚ ਸਨ ਪੈਸੇ
NEXT STORY