ਸ਼੍ਰੀਨਗਰ - ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੀ ਸ਼ਾਮ ਅੱਤਵਾਦੀਆਂ ਵਲੋਂ ਕੀਤੀ ਗਈ ਗੋਲੀਬਾਰੀ ਵਿੱਚ ਇੱਕ ਰੇਲਵੇ ਪੁਲਸ ਮੁਲਾਜ਼ਮ ਸ਼ਹੀਦ ਹੋ ਗਿਆ। ਅਧਿਕਾਰਤ ਸੂਤਰਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਕੁਲਗਾਮ ਦੇ ਮੁੱਖ ਚੌਕ ਵਾਨਪੋਹ 'ਤੇ ਬਹੁਤ ਕਰੀਬ ਤੋਂ ਰੇਲ ਪੁਲਸ ਦੇ ਕਾਂਸਟੇਬਲ 'ਤੇ ਗੋਲੀ ਚਲਾਈ ਜਿਸ ਨਾਲ ਉਹ ਗੰਭੀਰ ਰੂਪ ਨਾਲ ਜਖ਼ਮੀ ਹੋ ਗਿਆ।
ਕਾਂਸਟੇਬਲ ਦੀ ਪਛਾਣ ਬੁੰਟੋ ਸ਼ਰਮਾ ਦੇ ਰੂਪ ਵਿੱਚ ਕੀਤੀ ਗਈ ਹੈ। ਜ਼ਖ਼ਮੀ ਕਾਂਸਟੇਬਲ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ, ਜਿੱਥੋਂ ਉਸ ਨੂੰ ਅਨੰਤਨਾਗ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ ਪਰ ਉੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਬਿਨਾਂ ਸਮਝੌਤੇ ਦੇ ਬਣੀ ਤਾਲਿਬਾਨ ਸਰਕਾਰ, ਦੁਨੀਆ ਸੋਚ-ਸਮਝ ਕੇ ਲਵੇ ਫੈਸਲਾ: ਪੀ.ਐੱਮ. ਮੋਦੀ
NEXT STORY